ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਰਿਸ਼ਵਤਖੋਰੀ ਨੂੰ ਰੋਕਣ ਲਈ ਅੱਜ ਇਕ ਹੈਲਪਲਾਈਨ ਨੰਬਰ ਜਾਰੀ ਕੀਤਾ ਗਿਆ ਹੈ। ਜਿਸ ਦਾ ਅਸਰ ਵੀ ਦਿਖਣਾ ਹੁਣ ਸ਼ੁਰੂ ਹੋ ਗਿਆ ਹੈ, ਨੰਬਰ ਜਾਰੀ ਹੋਣ ਦੇ ਕੁੱਝ ਘੰਟਿਆਂ ਬਾਅਦ ਹੀ ਇਸ ਉਤੇ ਪਹਿਲੀ ਸ਼ਿਕਾਇਤ ਆ ਚੁੱਕੀ ਹੈ। ਬਠਿੰਡਾ ਦੀ ਸ਼੍ਰੀ ਗਊਸ਼ਾਲਾ ਨੂੰ ਦਾਨ ਕੀਤੀ ਜ਼ਮੀਨ ਦੀ ਵਸੀਅਤ ਕਰਵਾਉਣ ਲਈ 3000 ਰੁਪਏ ਦੀ ਰਿਸ਼ਵਤ ਦਾ ਮਾਮਲਾ ਸਾਹਮਣੇ ਆਇਆ ਹੈ।
ਇਹ ਸ਼ਿਕਾਇਤ ਤਲਵੰਡੀ ਸਾਬੋ ਦੇ ਨਾਇਬ ਤਹਿਸੀਲਦਾਰ ਖਿਲਾਫ ਆਈ ਹੈ, ਜਿਸ ਵਿਚ ਕੱਚੀ ਪਰਚੀ ‘ਤੇ 3000 ਹਜ਼ਾਰ ਰਿਸ਼ਵਤ ਦਾ ਜ਼ਿਕਰ ਹੈ। ਦੱਸ ਦਈਏ ਕਿ ਅੱਜ 23 ਮਾਰਚ ਸ਼ਹੀਦੀ ਦਿਹਾੜੇ ਉੱਤੇ ਮੁੱਖ ਮੰਤਰੀ ਨੇ ਆਪਣਾ ਵਾਅਦਾ ਪੂਰਾ ਕਰਦੇ ਹੋਏ ਸੀਐਮ ਹੈਲਪਲਾਈਨ 9501 200 200 ਨੰਬਰ ਜਾਰੀ ਕੀਤਾ ਹੈ। ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਸੀਐੱਮ ਮਾਨ ਨੇ ਇਹ ਨੰਬਰ ਜਾਰੀ ਕੀਤਾ ਹੈ। ਇਸ ਨੰਬਰ ਉੱਤੇ ਕੋਈ ਵੀ ਵਿਅਕਤੀ ਭ੍ਰਿਸ਼ਟਾਚਾਰ ਦੀ ਵੀਡੀਓ ਤੇ ਆਡੀਓ ਭੇਜ ਸਕਦਾ ਹੈ।