ਵਾਈਕਾਟੋ ਵਿੱਚ ਐਤਵਾਰ ਦੁਪਹਿਰ ਸਟੇਟ ਹਾਈਵੇਅ 29 ’ਤੇ ਦੋ ਵਾਹਨਾਂ ਦੀ ਟੱਕਰ ਵਿੱਚ ਪੰਜ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ ਹਨ। ਪੁਲਿਸ ਨੇ ਕਿਹਾ ਕਿ ਐਮਰਜੈਂਸੀ ਸੇਵਾਵਾਂ ਨੂੰ ਦੁਪਹਿਰ 1 ਵਜੇ ਤੋਂ ਬਾਅਦ ਮਤਾਮਾਤਾ ਵਿੱਚ ਘਟਨਾ ਸਥਾਨ ‘ਤੇ ਬੁਲਾਇਆ ਗਿਆ ਸੀ। ਪੁਲਿਸ ਦੇ ਬੁਲਾਰੇ ਨੇ ਕਿਹਾ, “ਸ਼ੁਰੂਆਤੀ ਸੰਕੇਤਾਂ ਤੋਂ ਪਤਾ ਚੱਲਦਾ ਹੈ ਕਿਜ਼ਖਮੀਆਂ ਦੀ ਹਾਲਤ ਗੰਭੀਰ ਹੈ।” ਪੁਲਿਸ ਨੇ ਕਿਹਾ ਕਿ ਹਾਦਸੇ ਦੇ ਹਾਲਾਤਾਂ ਦੀ ਜਾਂਚ ਜਾਰੀ ਹੈ।
