ਕੈਂਟਰਬਰੀ ਵਿੱਚ ਇੱਕ ਵਾਹਨ ਹਾਦਸੇ ਤੋਂ ਬਾਅਦ ਪੰਜ ਲੋਕਾਂ ਨੂੰ ਹਸਪਤਾਲ ਲਿਜਾਇਆ ਗਿਆ ਹੈ। ਪੁਲਿਸ ਨੇ ਦੱਸਿਆ ਕਿ ਹਾਦਸਾ ਸਵੇਰੇ 10.25 ਵਜੇ ਬ੍ਰਾਊਨਜ਼ ਰੋਡ, ਆਇਰਵੇਲ ‘ਤੇ ਹੋਇਆ ਸੀ। ਹਾਟੋ ਹੋਨ ਸੇਂਟ ਜੌਨ ਨੇ ਕਿਹਾ ਕਿ ਪਹਿਲਾਂ ਪੰਜ ਲੋਕਾਂ ਦਾ ਘਟਨਾ ਸਥਾਨ ‘ਤੇ ਇਲਾਜ ਕੀਤਾ ਗਿਆ ਅਤੇ ਫਿਰ ਸਭ ਨੂੰ ਕ੍ਰਾਈਸਟਚਰਚ ਹਸਪਤਾਲ ਲਿਜਾਇਆ ਗਿਆ ਸੀ। ਸੇਂਟ ਜੌਹਨ ਨੇ ਕਿਹਾ ਕਿ ਤਿੰਨ ਐਂਬੂਲੈਂਸਾਂ, ਦੋ ਹੈਲੀਕਾਪਟਰ, ਇੱਕ ਰੈਪਿਡ ਰਿਸਪਾਂਸ ਯੂਨਿਟ ਅਤੇ ਇੱਕ ਆਪ੍ਰੇਸ਼ਨ ਮੈਨੇਜਰ ਨੂੰ ਘਟਨਾ ਵਾਲੀ ਥਾਂ ‘ਤੇ ਭੇਜਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਜ਼ਖਮੀ 16 ਤੋਂ 18 ਸਾਲ ਦੀ ਉਮਰ ਦੇ ਨੌਜਵਾਨ ਹਨ। ਫਿਲਹਾਲ ਪੁਲਿਸ ਹਾਲਾਤਾਂ ਦੀ ਜਾਂਚ ਕਰ ਰਹੀ ਸੀ।
