ਆਕਲੈਂਡ ਹਵਾਈ ਅੱਡੇ ‘ਤੇ ਅੱਜ ਯਾਤਰੀਆਂ ਨੂੰ ਲਗਾਤਾਰ ਦੂਜੇ ਦਿਨ ਖੱਜਲ-ਖੁਆਰ ਹੋਣਾ ਪਿਆ ਹੈ, ਕਿਉਂਕ ਅੱਜ ਵੀ ਕਈ ਘਰੇਲੂ ਉਡਾਣਾਂ ਨੂੰ ਰੱਦ ਕਰ ਦਿੱਤਾ ਗਿਆ ਹੈ। ਹਾਲਾਂਕਿ ਇਹ ਵੀਰਵਾਰ ਜਿੰਨਾ ਬੁਰਾ ਨਹੀਂ ਜਾਪਦਾ ਪਰ ਸ਼ਹਿਰ ਦੇ ਬਹੁਤ ਸਾਰੇ ਹਿੱਸੇ ਵਿੱਚ ਅਜੇ ਵੀ ਧੁੰਦ ਦੀ ਸੰਘਣੀ ਪਰਤ ਹੈ। ਹੁਣ ਤੱਕ ਘੱਟੋ-ਘੱਟ ਪੰਜ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ, ਜਦਕਿ ਅਜੇ ਵੀ ਹੋਰ ਦੇਰੀ ਹੋਣ ਦੀ ਸੰਭਾਵਨਾ ਹੈ। ਯਾਤਰੀਆਂ ਨੂੰ ਨਵੀਨਤਮ ਜਾਣਕਾਰੀ ਲਈ ਆਪਣੀ ਏਅਰਲਾਈਨ ਜਾਂ ਹਵਾਈ ਅੱਡੇ ਦੀ ਵੈੱਬਸਾਈਟ ‘ਤੇ ਜਾਂਚ ਕਰਨੀ ਚਾਹੀਦੀ ਹੈ। ਵੀਰਵਾਰ ਨੂੰ, ਆਕਲੈਂਡ ਹਵਾਈ ਅੱਡੇ ‘ਤੇ ਧੁੰਦ ਕਾਰਨ 13 ਘਰੇਲੂ-ਖੇਤਰੀ ਉਡਾਣਾਂ ਨੂੰ ਰੱਦ ਕਰ ਦਿੱਤਾ ਗਿਆ ਸੀ ਜਦਕਿ ਚਾਰ ਨੇ ਦੇਰੀ ਨਾਲ ਉਡਾਣ ਭਰੀ ਸੀ।
