ਫੈਡਰਲ ਏਵੀਏਸ਼ਨ ਐਡਮਿਨਿਸਟ੍ਰੇਸ਼ਨ (FAA) ਵਿੱਚ ਕੰਪਿਊਟਰ ਦੀ ਖਰਾਬੀ ਤੋਂ ਬਾਅਦ ਅਮਰੀਕਾ ਵਿੱਚ ਜਹਾਜ਼ਾਂ ਦੀ ਆਵਾਜਾਈ ਠੱਪ ਹੋ ਗਈ ਹੈ। ਇਹ ਮਾਮਲਾ FAA ਦੇ NOTAM (ਨੋਟਿਸ ਟੂ ਏਅਰ ਮਿਸ਼ਨ) ਸਿਸਟਮ ਵਿੱਚ ਖਰਾਬੀ ਤੋਂ ਬਾਅਦ ਆਇਆ ਹੈ। ਰਿਪੋਰਟਾਂ ਦੇ ਅਨੁਸਾਰ, ਅਮਰੀਕਾ ਵਿੱਚ ਲਗਭਗ 7000 ਉਡਾਣਾਂ ਨੇ ਦੇਰੀ ਨਾਲ ਉਡਾਣ ਭਰੀ ਹੈ, ਜਦਕਿ 1000 ਤੋਂ ਵੱਧ ਰੱਦ ਕਰ ਦਿੱਤੀਆਂ ਗਈਆਂ ਹਨ। ਹਾਲਾਂਕਿ ਬਾਅਦ ‘ਚ ਉਡਾਣਾਂ ਦੀ ਆਵਾਜਾਈ ‘ਤੇ ਲੱਗੀ ਪਾਬੰਦੀ ਹਟਾ ਲਈ ਗਈ ਸੀ। ਉਡਾਣ ਸੇਵਾ ਬੰਦ ਹੋਣ ਕਾਰਨ ਹਜ਼ਾਰਾਂ ਯਾਤਰੀ ਹਵਾਈ ਅੱਡੇ ‘ਤੇ ਫਸੇ ਹੋਏ ਹਨ ਅਤੇ ਸੋਸ਼ਲ ਮੀਡੀਆ ‘ਤੇ ਪੋਸਟਾਂ ਸ਼ੇਅਰ ਕਰ ਰਹੇ ਹਨ। ਇਸ ਦੌਰਾਨ ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਨੂੰ ਜਹਾਜ਼ ਸੰਕਟ ਬਾਰੇ ਜਾਣਕਾਰੀ ਦਿੱਤੀ ਗਈ ਸੀ। ਉਨ੍ਹਾਂ ਨੇ ਘਟਨਾ ਦੀ ਜਾਂਚ ਦੇ ਹੁਕਮ ਦਿੱਤੇ ਹਨ।
