[gtranslate]

ਆਕਲੈਂਡ ਏਅਰਪੋਰਟ ‘ਤੇ ਯਾਤਰੀ ਹੋਏ ਖੱਜਲ-ਖੁਆਰ, ਕਈ ਉਡਾਣਾਂ ਨੂੰ ਕੀਤਾ ਗਿਆ ਰੱਦ

ਆਕਲੈਂਡ ਏਅਰਪੋਰਟ ‘ਤੇ ਬੁੱਧਵਾਰ ਨੂੰ ਯਾਤਰੀਆਂ ਦੇ ਖੱਜਲ-ਖੁਆਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਇੱਥੇ 30 ਤੋਂ ਵੱਧ ਉਡਾਣਾਂ ਪ੍ਰਭਾਵਿਤ ਹੋਈਆਂ ਹਨ ਜਿਨ੍ਹਾਂ ‘ਚੋਂ ਕਈਆਂ ਨੂੰ ਦੇਰੀ ਦਾ ਸਾਹਮਣਾ ਕਰਨਾ ਪਿਆ ਤਾਂ ਕਈ ਰੱਦ ਕਰ ਦਿੱਤੀਆਂ ਗਈਆਂ ਹਨ। ਬੁੱਧਵਾਰ ਸਵੇਰੇ ਕਰੀਬ 6.30 ਵਜੇ ਹਵਾਈ ਅੱਡੇ ‘ਤੇ ਧੁੰਦ ਕਾਰਨ ਪਾਬੰਦੀਆਂ ਲਗਾਈਆਂ ਗਈਆਂ ਸਨ। ਇੱਕ ਰਿਪੋਰਟ ਮੁਤਾਬਿਕ 13 ਖੇਤਰੀ ਉਡਾਣਾਂ ਨੂੰ ਰੱਦ ਕਰ ਦਿੱਤਾ ਗਿਆ ਸੀ ਜਦਕਿ 15 ਦੇਰੀ ਨਾਲ ਚੱਲੀਆਂ ਸਨ। ਹਾਲਾਂਕਿ ਇਸ ਦੌਰਾਨ ਕੋਈ ਅੰਤਰਰਾਸ਼ਟਰੀ ਉਡਾਣ ਪ੍ਰਭਾਵਿਤ ਨਹੀਂ ਹੋਈ ਸੀ। ਯਾਤਰੀਆਂ ਨੂੰ ਸਲਾਹ ਦਿੱਤੀ ਗਈ ਸੀ ਕਿ ਉਹ ਆਪਣੀ ਉਡਾਣ ਬਾਰੇ ਨਵੀਨਤਮ ਅਪਡੇਟਸ ਲਈ ਆਪਣੀ ਏਅਰਲਾਈਨ ਨਾਲ ਸੰਪਰਕ ਕਰਨ।

Leave a Reply

Your email address will not be published. Required fields are marked *