ਪੰਜਾਬ ਦੀ ਸਿਆਸਤ ‘ਚ ਅੱਜ ਇੱਕ ਇੱਕ ਵੱਡਾ ਧਮਾਕਾ ਹੋਇਆ ਹੈ। ਦਰਅਸਲ ਪੰਜਾਬ ਦੀ ਸਿਆਸਤ ਵਿੱਚ ਤਖਤਾਂ ਪਲਟ ਹੋ ਚੁੱਕਿਆ ਹੈ, ਇਸ ਸਮੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਕਿਉਂਕ ਸਾਰੀਆਂ ਕੋਸ਼ਿਸ਼ਾਂ ਦੇ ਬਾਵਜੂਦ ਪੰਜਾਬ ਕਾਂਗਰਸ ਵਿੱਚ ਸ਼ੁਰੂ ਹੋਇਆ ਕਾਟੋ ਕਲੇਸ਼ ਅਜੇ ਵੀ ਰੁਕਣ ਦਾ ਨਾਮ ਨਹੀਂ ਲੈ ਰਿਹਾ ਸੀ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਬਾਅਦ ਨਵਜੋਤ ਸਿੱਧੂ ਅਤੇ ਤ੍ਰਿਪਤ ਬਾਜਵਾ ਬਾਰੇ ਖੁੱਲ੍ਹ ਕੇ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਉਹ ਨਵਜੋਤ ਸਿੱਧੂ ਨੁੰ ਮੁੱਖ ਮੰਤਰੀ ਕਦੇ ਵੀ ਪ੍ਰਵਾਨ ਨਹੀਂ ਕਰਨਗੇ।
ਕੈਪਟਨ ਨੇ ਕਿਹਾ ਕਿ ਉਨ੍ਹਾਂ ਸਿੱਧੂ ਨੂੰ ਇੱਕ ਮਹਿਕਮਾ ਦਿੱਤਾ ਸੀ, ਸਿੱਧੂ ਕੋਲੋਂ ਉਹ ਮਹਿਕਮਾ ਤਾਂ ਸੰਭਲਿਆ ਨਹੀਂ ਫਿਰ ਉਹ ਪੂਰਾ ਪੰਜਾਬ ਕਿਸ ਤਰ੍ਹਾਂ ਸੰਭਾਲ ਸਕਦਾ ਹੈ। ਉਨ੍ਹਾਂ ਕਿਹਾ ਕਿ ਨਵਜੋਤ ਸਿੱਧੂ ਦੀ ਸਮਰੱਥਾ ਤੋਂ ਉਹ ਚੰਗੀ ਤਰਾਂ ਜਾਣੂ ਹਨ ਅਤੇ ਉਹ ਸਿੱਧੂ ਨੂੰ ਮੁੱਖ ਮੰਤਰੀ ਦੇ ਅਹੁਦੇ ’ਤੇ ਸਵਿਕਾਰ ਨਹੀਂ ਕਰ ਸਕਦੇ। ਕੈਪਟਨ ਨੇ ਕਿਹਾ ਕਿ ਨਵਜੋਤ ਸਿੱਧੂ ਕਾਬਲ ਨਹੀਂ ਸਗੋਂ ਤਬਾਹੀ ਲਿਆਉਣ ਵਾਲੇ ਹਨ। ਅਮਰਿੰਦਰ ਸਿੰਘ ਨੇ ਤ੍ਰਿਪਤ ਬਾਜਵਾ ’ਤੇ ਵੀ ਤਿੱਖਾ ਹਮਲਾ ਕੀਤਾ। ਉਹਨਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਵੇਲੇ ਮੇਰੇ ਖਿਲਾਫ ਮੁਕੱਦਮਾ ਦਰਜ ਕੀਤਾ ਗਿਆ ਤੇ ਮੈਂ 13 ਸਾਲ ਕੇਸ ਭੁਗਤਿਆ। ਇੰਨਾ ਹੀ ਨਹੀਂ ਬਲਕਿ ਇੱਕ ਕਮੇਟੀ ਬਣਾ ਕੇ ਮੇਰੀ ਵਿਧਾਨ ਸਭਾ ਮੈਂਬਰੀ ਖਾਰਜ ਕਰ ਦਿੱਤੀ ਜੋ ਸੁਪਰੀਮ ਕੋਰਟ ਨੇ ਬਹਾਲ ਕੀਤੀ। ਜਦੋਂ ਅਕਾਲੀ ਦਲ ਨਾਲ ਮੇਰੀ ਦੁਸ਼ਮਣੀ ਹੈ ਤਾਂ ਮੈਂ ਅਕਾਲੀਆਂ ਨਾਲਸਾਂਝ ਕਿਵੇਂ ਪਾ ਸਕਦਾ ਹਾਂ। ਉਹਨਾਂ ਕਿਹਾ ਕਿ ਤ੍ਰਿਪਤ ਬਾਜਵਾ ਨੂੰ ਜਾਂ ਤਾਂ ਰਾਜਨੀਤੀ ਦੀ ਸਮਝ ਨਹੀਂ ਹੈ ਜਾਂ ਫਿਰ ਉਹ ਝੂਠ ਬੋਲ ਰਹੇ ਹਨ।