ਪੰਜਾਬ ਦੀ ਰਾਜਨੀਤੀ ਵਿੱਚ ਜਲਦ ਹੀ ਕੈਪਟਨ ਅਮਰਿੰਦਰ ਸਿੰਘ ਵੱਡਾ ਧਮਾਕਾ ਕਰ ਸਕਦੇ ਹਨ। ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਵੱਡਾ ਬਿਆਨ ਦਿੱਤਾ ਹੈ। ਕੈਪਟਨ ਜਲਦ ਹੀ ਉਹ ਨਵੀਂ ਪਾਰਟੀ ਦਾ ਐਲਾਨ ਕਰਨ ਜਾ ਰਹੇ ਹਨ। ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਕਾਂਗਰਸ ਨੂੰ ਛੱਡ ਕੇ ਕਿਸੇ ਵੀ ਹੋਰ ਨਾਲ ਗਠਜੋੜ ਕਰ ਸਕਦੇ ਹਨ। ਕੈਪਟਨ ਨੇ ਇੱਕ ਇੰਟਰਵਿਊ ਦੌਰਾਨ ਇਹ ਖੁਲਾਸਾ ਕੀਤਾ ਹੈ।
ਪਰ ਉਸ ਤੋਂ ਪਹਿਲਾਂ ਕਿਸਾਨਾਂ ਦਾ ਮਸਲਾ ਹੱਲ ਕਰਨ ਦਾ ਯਤਨ ਕਰ ਰਹੇ ਹਨ ਉਨ੍ਹਾਂ ਨੇ ਖੇਤੀ ਕਾਨੂੰਨਾਂ ਦੇ ਮਸਲੇ ਦਾ ਜਲਦ ਹੱਲ ਹੋਣ ਦਾ ਵੀ ਇਸ਼ਾਰਾ ਦਿੱਤਾ ਹੈ। ਮੀਡੀਆ ਰਿਪੋਰਟਸ ਵਿੱਚ ਦਾਅਵਾ ਕੀਤਾ ਜਾਂ ਰਿਹਾ ਹੈ ਕਿ ਕੈਪਟਨ BJP ਅਤੇ ਅਕਾਲੀ ਦਲ ਦੇ ਬਾਗੀਆਂ ਨਾਲ ਮਿਲ ਕੇ ਪਾਰਟੀ ਬਣਾ ਸਕਦੇ ਹਨ।