ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਇੱਕ ਵਾਰ ਫਿਰ ਸੁਰਖੀਆਂ ਵਿੱਚ ਹਨ। ਇਸ ਵਾਰ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਕਾਰਨ ਉਨ੍ਹਾਂ ਨਾਲ ਇੱਕ ਨਵਾਂ ਵਿਵਾਦ ਜੁੜਿਆ ਹੈ। ਦਰਅਸਲ ਚੰਨੀ ਕੁੱਝ ਦਿਨ ਪਹਿਲਾਂ ਹਿਮਾਚਲ ਪ੍ਰਦੇਸ਼ ਦੇ ਦੌਰੇ ‘ਤੇ ਸਨ। ਇੱਥੇ ਉਨ੍ਹਾਂ ਨੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨਾਲ ਮੁਲਾਕਾਤ ਕੀਤੀ ਸੀ।
ਉਸ ਦੌਰਾਨ ਮੁੱਖ ਮੰਤਰੀ ਸੁੱਖੂ ਨੇ ਚੰਨੀ ਨੂੰ ਸ਼ਾਲ ਅਤੇ ਟੋਪੀ ਦਿੱਤੀ ਸੀ ਇਸ ਦੌਰਾਨ ਸਾਬਕਾ ਮੁੱਖ ਮੰਤਰੀ ਚੰਨੀ ਨੇ ਦਸਤਾਰ ਦੇ ਉੱਪਰ ਹਿਮਾਚਲੀ ਟੋਪੀ ਪਾ ਲਈ ਸੀ। ਇਸ ਤੋਂ ਬਾਅਦ ਮਾਮਲਾ ਭਖ ਗਿਆ ਅਤੇ ਸਿੱਖ ਜਥੇਬੰਦੀਆਂ ਨੇ ਆਪਣਾ ਵਿਰੋਧ ਅਤੇ ਇਤਰਾਜ਼ ਪ੍ਰਗਟਾਉਣਾ ਸ਼ੁਰੂ ਕਰ ਦਿੱਤਾ। ਇਸ ਤੋਂ ਬਾਅਦ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੋਂ ਮੁਆਫ਼ੀ ਮੰਗ ਲਈ ਹੈ। ਇੱਕ ਕਥਿਤ ਆਡੀਓ ਰਿਕਾਰਡਿੰਗ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ ਜੋ ਸਾਬਕਾ cm ਦੀ ਹੀ ਦੱਸੀ ਜਾ ਰਹੀ ਹੈ ਇਸ ਵਿੱਚ ਉਹ ਸੰਤ ਸਿਪਾਹੀ ਸੁਸਾਇਟੀ ਲੁਧਿਆਣਾ ਦੇ ਦਵਿੰਦਰ ਸਿੰਘ ਨਾਲ ਗੱਲਬਾਤ ਕਰ ਰਹੇ ਹਨ।