ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦਾਸਤਾਨ-ਏ-ਸ਼ਹਾਦਤ ਦੇ ਆਪਣੇ ਬੇਟੇ ਦੇ ਵਿਆਹ ‘ਚ 1.47 ਕਰੋੜ ਰੁਪਏ ਐਡਜਸਟ ਕਰਨ ਦੇ ਦੋਸ਼ਾਂ ਤੋਂ ਇਨਕਾਰ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਉਹ ਘਰ ਦਾ ਸਾਦਾ ਖਾਣਾ ਖਾਣ ਵਾਲੇ ਬੰਦੇ ਹਨ। ਉਨ੍ਹਾਂ ਕਿਹਾ ਕਿ ਮੈ ਕਦੇ ਮੀਟ ਨਹੀਂ ਖਾਧਾ ਅਤੇ ਕਦੇ ਸ਼ਰਾਬ ਵੀ ਨਹੀਂ ਪੀਤੀ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਨੂੰ ਜੇਲ੍ਹ ਵਿੱਚ ਡੱਕਣਾ ਚਾਹੁੰਦੀ ਹੈ। ਇਸ ਲਈ ਉਨ੍ਹਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇੱਥੋਂ ਤੱਕ ਕਿ ਉਨ੍ਹਾਂ ਦੀ ਜਾਇਦਾਦ ਅਤੇ ਬੈਂਕ ਖਾਤਿਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।
ਸਾਬਕਾ ਸੀਐਮ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਉਨ੍ਹਾਂ ਨੂੰ 3 ਮਹੀਨਿਆਂ ਲਈ ਮੁੱਖ ਮੰਤਰੀ ਬਣਾਇਆ ਸੀ, ਪਰ ਮੌਜੂਦਾ ਪੰਜਾਬ ਸਰਕਾਰ ਮਹਿਸੂਸ ਕਰਦੀ ਹੈ ਕਿ ਪਤਾ ਨਹੀਂ ਉਨ੍ਹਾਂ ਨੇ ਇਸ ਦੌਰਾਨ ਕੀ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਬਦਲੇ ਦੀ ਨੀਤੀ ਨਾਲ ਸਾਜ਼ਿਸ਼ ਰਚ ਰਹੀ ਹੈ। ਚੰਨੀ ਨੇ ਸਪੱਸ਼ਟ ਕੀਤਾ ਕਿ ਉਹ ਸਾਰੇ ਦੋਸ਼ਾਂ ਅਤੇ ਸਾਜ਼ਿਸ਼ਾਂ ਦਾ ਆਪਣੇ ਦਮ ‘ਤੇ ਸਾਹਮਣਾ ਕਰਨਗੇ ਅਤੇ ਜਨਤਾ ਅਤੇ ਹੋਰਾਂ ਨੂੰ ਨਾਲ ਲੈ ਕੇ ਵਿਰੋਧ ਨਹੀਂ ਕਰਨਗੇ।
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਬੇਟੇ ਦੇ ਵਿਆਹ ਲਈ 19 ਨਵੰਬਰ, 2021 ਨੂੰ ਚਮਕੌਰ ਸਾਹਿਬ, ਪੰਜਾਬ ਵਿੱਚ 10 ਅਕਤੂਬਰ 2021 ਨੂੰ ਹੋਣ ਵਾਲੇ ਦਾਸਤਾਨ-ਏ-ਸ਼ਹਾਦਤ ਸਮਾਗਮ ਵਿੱਚ 1.47 ਕਰੋੜ ਰੁਪਏ ਦੇ ਖਰਚੇ ਨੂੰ ਐਡਜਸਟ ਕਰਨ ਦੇ ਦੋਸ਼ ਹਨ। ਇਹ ਸ਼ਿਕਾਇਤ ਬਠਿੰਡਾ ਦੇ ਪਿੰਡ ਭਾਗੂ ਦੇ ਵਸਨੀਕ ਰਾਜਵਿੰਦਰ ਸਿੰਘ ਵੱਲੋਂ ਪੰਜਾਬ ਵਿਜੀਲੈਂਸ ਦੇ ਚੀਫ਼ ਡਾਇਰੈਕਟਰ ਨੂੰ ਭੇਜੀ ਗਈ ਹੈ। ਉਹ ਸਾਰੇ ਦਸਤਾਵੇਜ਼ ਵੀ ਨੱਥੀ ਕੀਤੇ ਗਏ ਹਨ, ਜਿਨ੍ਹਾਂ ‘ਚ ਘਪਲੇ ਨੂੰ ਸਾਬਿਤ ਕਰਨ ਦਾ ਦਾਅਵਾ ਕੀਤਾ ਗਿਆ ਹੈ।