ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਿਦੇਸ਼ ਤੋਂ ਪਰਤਣ ਤੋਂ ਬਾਅਦ ਮਾਨਸਾ ਦੇ ਪਿੰਡ ਮੂਸਾ ਵਿਖੇ ਪੁੱਜੇ ਸਨ। ਇੱਥੇ ਉਨ੍ਹਾਂ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਨਾਲ ਮੁਲਾਕਾਤ ਕੀਤੀ ਸੀ। ਚੰਨੀ ਨੇ ਦੱਸਿਆ ਕਿ ਇੱਥੇ ਆਉਣ ਤੋਂ ਪਹਿਲਾਂ ਪੁਲਿਸ ਨੇ ਸੁਨੇਹਾ ਭੇਜਿਆ ਸੀ ਕਿ ਜੇਕਰ ਉਹ ਮਾਨਸਾ ਆਉਣਗੇ ਤਾਂ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਉਨ੍ਹਾਂ ਨੂੰ ਪੁਲੀਸ ਨੇ ਪੁਰਾਣੇ ਕੇਸ ਵਿੱਚ ਤਲਬ ਕੀਤਾ ਹੈ।
ਚਰਨਜੀਤ ਸਿੰਘ ਚੰਨੀ ਨੇ ਮੂਸੇਵਾਲਾ ਪਰਿਵਾਰ ਨੂੰ ਭਰੋਸਾ ਦਵਾਇਆ ਕਿ ਉਹ ਹਮੇਸ਼ਾ ਪਰਿਵਾਰ ਦੇ ਨਾਲ ਹਨ। ਉਹ ਸਿੱਧੂ ਨੂੰ ਇਨਸਾਫ ਦਿਵਾਉਣ ਲਈ ਹਰ ਸੰਭਵ ਯਤਨ ਅਤੇ ਸੰਘਰਸ਼ ਕਰਨਗੇ। ਚੰਨੀ ਵੱਲੋਂ ਮੂਸੇਵਾਲਾ ਦੇ ਮਾਪਿਆਂ ਨਾਲ ਮੁਲਾਕਾਤ ਤੋਂ ਬਾਅਦ ਪੰਜਾਬ ਦੀ ਸਿਆਸਤ ਵੀ ਗਰਮ ਹੁੰਦੀ ਨਜ਼ਰ ਆ ਰਹੀ ਹੈ। ਕਿਉਂਕਿ ਚੋਣ ਹਾਰਨ ਤੋਂ ਬਾਅਦ ਸਾਬਕਾ ਸੀ.ਐਮ ਕਰੀਬ 8 ਮਹੀਨੇ ਚੁੱਪ ਰਹੇ ਹਨ।