ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ (95) ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉਹ ਮੁਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਆਈਸੀਯੂ ਵਿੱਚ ਦਾਖਲ ਹਨ। ਹਸਪਤਾਲ ਦੀ ਤਰਫੋਂ ਸ਼ਨੀਵਾਰ ਨੂੰ ਦੱਸਿਆ ਗਿਆ ਹੈ ਕਿ ਡਾਕਟਰਾਂ ਦੀ ਟੀਮ ਲਗਾਤਾਰ ਉਨ੍ਹਾਂ ਦੀ ਨਿਗਰਾਨੀ ਕਰ ਰਹੀ ਹੈ। ਦੂਜੇ ਪਾਸੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸਾਬਕਾ CM ਦੇ ਪੁੱਤਰ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨਾਲ ਫ਼ੋਨ ‘ਤੇ ਗੱਲਬਾਤ ਕਰਕੇ ਉਨ੍ਹਾਂ ਦਾ ਹਾਲ ਚਾਲ ਜਾਣਿਆ ਹੈ। ਉਨ੍ਹਾਂ ਸਾਬਕਾ ਮੁੱਖ ਮੰਤਰੀ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਵੀ ਕੀਤੀ ਹੈ।
ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਐਤਵਾਰ ਤੋਂ ਖਰਾਬ ਚੱਲ ਰਹੀ ਸੀ। ਇਸ ਕਾਰਨ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਸੀ। ਉਨ੍ਹਾਂ ਨੂੰ ਸਾਹ ਲੈਣ ਵਿੱਚ ਤਕਲੀਫ ਹੋ ਰਹੀ ਸੀ ਪਰ ਵੀਰਵਾਰ ਨੂੰ ਉਨ੍ਹਾਂ ਦੀ ਸਿਹਤ ਵਿਗੜ ਗਈ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਦੇ ਆਈ.ਸੀ.ਯੂ. ‘ਚ ਸ਼ਿਫਟ ਕੀਤਾ ਗਿਆ ਸੀ। ਇਸ ਤੋਂ ਬਾਅਦ ਡਾਕਟਰਾਂ ਦੀ ਟੀਮ ਲਗਾਤਾਰ ਉਨ੍ਹਾਂ ਦੀ ਨਿਗਰਾਨੀ ਕਰ ਰਹੀ ਹੈ।