ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਦਿਹਾਂਤਹੋ ਗਿਆ ਹੈ। ਉਨ੍ਹਾਂ ਨੂੰ ਪਿਛਲੇ ਦਿਨਾਂ ‘ਚ ਬਿਮਾਰ ਹੋਣ ਕਾਰਨ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ। ਇੱਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੇ ਆਖਰੀ ਸਾਹ ਲਏ ਹਨ। ਉਨ੍ਹਾਂ ਨੂੰ ਆਈਸੀਯੂ ਵਿੱਚ ਦਾਖਲ ਕਰਵਾਇਆ ਗਿਆ ਸੀ। ਉਨ੍ਹਾਂ ਨੂੰ ਸਾਹ ਲੈਣ ‘ਚ ਤਕਲੀਫ ਹੋ ਰਹੀ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ 21 ਅਪ੍ਰੈਲ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਉਦੋਂ ਤੋਂ ਉਨ੍ਹਾਂ ਨੂੰ ਆਈਸੀਯੂ ਵਿੱਚ ਰੱਖਿਆ ਗਿਆ ਸੀ। ਉਨ੍ਹਾਂ ਦੀ ਉਮਰ 95 ਸਾਲ ਸੀ। ਉਸ ਨੂੰ ਬ੍ਰੌਨਕਾਇਲ ਅਸਥਮਾ ਅਤੇ ਗੈਸਟਰਾਈਟਸ ਦੀ ਸ਼ਿਕਾਇਤ ਦੱਸੀ ਗਈ ਸੀ। ਉਨ੍ਹਾਂ ਦਾ ਅੰਤਿਮ ਸੰਸਕਾਰ ਬਠਿੰਡਾ ਦੇ ਪਿੰਡ ਬਾਦਲ ਵਿੱਚ ਕੀਤਾ ਜਾਵੇਗਾ। ਉਨ੍ਹਾਂ ਦੀ ਮ੍ਰਤਿਕ ਦੇਹ ਬੁੱਧਵਾਰ ਸਵੇਰੇ ਮੋਹਾਲੀ ਤੋਂ ਬਾਦਲ ਪਿੰਡ ਲਿਆਂਦੀ ਜਾਵੇਗੀ।