ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਪੀਜੀਆਈ ਚੰਡੀਗੜ੍ਹ ਵਿੱਚ ਦਾਖ਼ਲ ਕਰਵਾਇਆ ਗਿਆ ਹੈ। 94 ਸਾਲਾ ਬਾਦਲ ਨੂੰ ਸੋਮਵਾਰ ਦੇਰ ਸ਼ਾਮ ਛਾਤੀ ਅਤੇ ਪੇਟ ਵਿੱਚ ਦਰਦ ਹੋਣ ਤੋਂ ਬਾਅਦ ਚੈਕਅੱਪ ਲਈ ਲਿਆਂਦਾ ਗਿਆ ਸੀ। ਡਾਕਟਰਾਂ ਦੀ ਸਲਾਹ ਤੋਂ ਬਾਅਦ ਉਨ੍ਹਾਂ ਨੂੰ ਇਲਾਜ ਲਈ ਪੀਜੀਆਈ ਦੇ ਐਡਵਾਂਸਡ ਕਾਰਡੀਅਕ ਸੈਂਟਰ ਵਿੱਚ ਦਾਖਲ ਕਰਵਾਇਆ ਗਿਆ। ਫਿਲਹਾਲ ਉਸ ਦੀ ਹਾਲਤ ਸਥਿਰ ਹੈ। ਡਾਕਟਰਾਂ ਮੁਤਾਬਿਕ ਬਾਦਲ ਨੂੰ ਗੈਸਟਿਕ ਦੀ ਕੋਈ ਸਮੱਸਿਆ ਸੀ। ਡਾਕਟਰਾਂ ਦੀ ਟੀਮ ਉਨ੍ਹਾਂ ਦੀ ਦੇਖਭਾਲ ਕਰ ਰਹੀ ਹੈ।
