ਕਾਂਗਰਸ ਦੇ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਨੂੰ ਰਾਹਤ ਮਿਲੀ ਹੈ। ਉਨ੍ਹਾਂ ਦੀ ਗ੍ਰਿਫ਼ਤਾਰੀ ‘ਤੇ ਰੋਕ ਦੋ ਹਫ਼ਤਿਆਂ ਲਈ ਵਧਾ ਦਿੱਤੀ ਗਈ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸੋਮਵਾਰ ਨੂੰ ਮਾਮਲੇ ਦੀ ਸੁਣਵਾਈ ਕਰਦੇ ਹੋਏ ਇਹ ਆਦੇਸ਼ ਦਿੱਤਾ। ਪਿਛਲੀ ਸੁਣਵਾਈ ‘ਚ ਹਾਈਕੋਰਟ ਨੇ ਸਰਕਾਰ ਤੋਂ ਮਾਮਲੇ ਦੀ ਸਟੇਟਸ ਰਿਪੋਰਟ ਮੰਗਦੇ ਹੋਏ 25 ਜੁਲਾਈ ਤੱਕ ਗ੍ਰਿਫਤਾਰੀ ‘ਤੇ ਰੋਕ ਲਗਾ ਦਿੱਤੀ ਸੀ। ਹਾਈ ਕੋਰਟ ਨੇ ਉਸੇ ਦਿਨ ਸਾਬਕਾ ਮੰਤਰੀ ਨੂੰ ਅੰਤਰਿਮ ਰਾਹਤ ਦਿੱਤੀ ਸੀ। ਅੱਜ ਯਾਨੀ ਸੋਮਵਾਰ ਨੂੰ ਹੋਈ ਸੁਣਵਾਈ ਵਿੱਚ ਸਰਕਾਰ ਨੇ ਜਵਾਬ ਦਾਖ਼ਲ ਕਰਨ ਲਈ ਸਮਾਂ ਮੰਗਿਆ ਹੈ। ਜਿਸ ਤੋਂ ਬਾਅਦ ਹਾਈਕੋਰਟ ਨੇ 2 ਹਫਤਿਆਂ ‘ਚ ਜਵਾਬ ਦੇਣ ਲਈ ਕਿਹਾ ਹੈ।
ਪੰਜਾਬ ਵਿਜੀਲੈਂਸ ਬਿਊਰੋ ਨੇ ਕਾਂਗਰਸ ਸਰਕਾਰ ਦੌਰਾਨ ਜੰਗਲਾਤ ਘੁਟਾਲੇ ਦੇ ਮਾਮਲੇ ਵਿੱਚ ਮੁਹਾਲੀ ਵਿੱਚ ਕੇਸ ਦਰਜ ਕੀਤਾ ਹੈ। ਇਸ ਮਾਮਲੇ ਵਿੱਚ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਵਿੱਚ ਸੰਗਤ ਸਿੰਘ ਗਿਲਜੀਆਂ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ। ਜਿਸ ਤੋਂ ਬਾਅਦ ਉਨ੍ਹਾਂ ਨੇ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ।