[gtranslate]

ਸਰਕਾਰ ਦੇ ਰਡਾਰ ‘ਤੇ ਸਾਬਕਾ ਕਾਂਗਰਸੀ ਵਿਧਾਇਕ, ਕਰੋੜਾਂ ਰੁਪਏ ਦੇ ਪੰਚਾਇਤ ਫੰਡ ਘੁਟਾਲੇ ਦਾ ਸ਼ੱਕ

former congress mla madan lal jalalpur

ਕਾਂਗਰਸ ਦੇ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਵੀ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਰਡਾਰ ‘ਤੇ ਆ ਗਏ ਹਨ। ਕੱਲ੍ਹ ਵਿਜੀਲੈਂਸ ਬਿਊਰੋ ਨੇ ਪਿੰਡ ਆਕੜੀ ਦੇ ਸਰਪੰਚ ਨੂੰ ਗ੍ਰਿਫ਼ਤਾਰ ਕੀਤਾ ਸੀ। ਜਿਸ ਤੋਂ ਬਾਅਦ ਇਸ ਬਹੁ-ਕਰੋੜੀ ਪੰਚਾਇਤੀ ਫੰਡ ਘੁਟਾਲੇ ਵਿੱਚ ਜਲਾਲਪੁਰ ਦੀ ਭੂਮਿਕਾ ਵੀ ਸ਼ੱਕ ਦੇ ਘੇਰੇ ਵਿੱਚ ਹੈ। ਜਲਾਲਪੁਰ ਇਸ ਸਮੇਂ ਆਸਟ੍ਰੇਲੀਆ ਵਿੱਚ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਪੰਜਾਬ ਆ ਕੇ ਜਾਂਚ ਵਿੱਚ ਸ਼ਾਮਿਲ ਹੋਣਗੇ।

ਵਿਜੀਲੈਂਸ ਬਿਊਰੋ ਨੇ ਪਟਿਆਲਾ ਜ਼ਿਲ੍ਹੇ ਦੇ ਪਿੰਡ ਆਕੜੀ ਦੀ ਸਰਪੰਚ ਹਰਜੀਤ ਕੌਰ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ‘ਤੇ ਪੰਚਾਇਤੀ ਫੰਡਾਂ ‘ਚ 12.24 ਕਰੋੜ ਰੁਪਏ ਦੀ ਹੇਰਾਫੇਰੀ ਦਾ ਦੋਸ਼ ਹੈ। ਵਿਜੀਲੈਂਸ ਨੂੰ ਸ਼ੱਕ ਹੈ ਕਿ ਇਸ ਮਾਮਲੇ ਵਿੱਚ ਜਲਾਲਪੁਰ ਰਾਹੀਂ ਹੀ ਪੈਸੇ ਦਾ ਲੈਣ-ਦੇਣ ਹੋਇਆ ਸੀ। ਜਿਸ ਤੋਂ ਬਾਅਦ ਜਲਾਲਪੁਰ ਤੋਂ ਵੀ ਪੁੱਛਗਿੱਛ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਇਹ ਬਹੁਤ ਵੱਡਾ ਘਪਲਾ ਹੈ। ਜਿਸ ਵਿੱਚ ਕਈ ਅਫਸਰਾਂ ਨੂੰ ਮੁਅੱਤਲ ਵੀ ਕੀਤਾ ਗਿਆ ਹੈ। ਵਿਜੀਲੈਂਸ ਨੇ ਇਸ ਦੀ ਜਾਂਚ ਕੀਤੀ ਹੈ। ਇਸ ਵਿੱਚ ਵਿਧਾਇਕ ਜਲਾਲਪੁਰ ਦੇ ਕਰੀਬੀ ਸਰਪੰਚ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ।

Leave a Reply

Your email address will not be published. Required fields are marked *