ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਨਵਜੋਤ ਸਿੱਧੂ ਨੂੰ ਇੱਕ ਝੱਟਕਾ ਲੱਗਿਆ ਹੈ। ਦਰਅਸਲ ਬੀਤੇ ਦਿਨ ਨਵਜੋਤ ਸਿੱਧੂ ਨੇ ਵੱਖ ਵੱਖ ਖੇਤਰਾਂ ਦੇ ਤਜ਼ਰਬੇ ਰੱਖਣ ਵਾਲੀਆਂ ਚਾਰ ਸ਼ਖ਼ਸੀਅਤਾਂ ਨੂੰ ਅਪਣੇ ਸਲਾਹਕਾਰਾਂ ਵਜੋਂ ਨਿਯੁਕਤ ਕੀਤਾ ਸੀ, ਪਰ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੂੰ ਚਾਰ ਸਲਾਹਕਾਰ ਨਿਯੁਕਤ ਕੀਤੇ ਜਾਣ ਤੋਂ ਅਗਲੇ ਹੀ ਦਿਨ ਵੱਡਾ ਝੱਟਕਾ ਲੱਗਾ ਹੈ।
ਦਰਅਸਲ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਨੇ ਸਿੱਧੂ ਦਾ ਸਲਾਹਕਾਰ ਬਣਨ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਕਿਸੇ ਵੀ ਸਿਆਸੀ ਅਹੁਦੇ ‘ਤੇ ਕੰਮ ਨਹੀਂ ਕਰ ਸਕਦੇ। ਉਨ੍ਹਾਂ ਨੇ ਇਸ ਬਾਰੇ ਨਵਜੋਤ ਸਿੱਧੂ ਨੂੰ ਵੀ ਜਾਣਕਾਰੀ ਦੇ ਦਿੱਤੀ ਹੈ। ਦੱਸ ਦੇਈਏ ਕਿ ਬੀਤੇ ਦਿਨ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਦੇ ਸਾਬਕਾ ਡੀਜੀਪੀ ਮੁਹੰਮਦ ਮੁਸਤਫ਼ਾ ਤੋਂ ਇਲਾਵਾ ਡਾ. ਅਮਰ ਸਿੰਘ, ਪਿਆਰੇ ਲਾਲ ਗਰਗ ਤੇ ਮਾਲਵਿੰਦਰ ਸਿੰਘ ਨੂੰ ਆਪਣੇ ਸਲਾਹਕਾਰ ਬਣਾਇਆ ਸੀ। ਪਰ ਸਲਾਹਕਾਰ ਬਣਾਏ ਜਾਣ ਤੋਂ ਕੁੱਝ ਸਮੇਂ ਬਾਅਦ ਹੀ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਨੇ ਆਪਣਾ ਨਾਂਅ ਵਾਪਿਸ ਲੈ ਲਿਆ ਹੈ।