ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਨਾਭਾ ਜੇਲ੍ਹ ਤੋਂ ਬਾਹਰ ਆ ਗਏ ਹਨ। ਇਸ ਦੌਰਾਨ ਸਮਰਥਕਾਂ ਨੇ ਉਨ੍ਹਾਂ ਦਾ ਹਾਰ ਪਾ ਕੇ ਨਿੱਘਾ ਸਵਾਗਤ ਕੀਤਾ। ਧਰਮਸੋਤ ਨੂੰ ਦੋ ਦਿਨ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਨਿਯਮਤ ਜ਼ਮਾਨਤ ਮਿਲ ਗਈ ਸੀ। ਇਸ ਤੋਂ ਬਾਅਦ ਵੀ ਉਨ੍ਹਾਂ ਨੂੰ ਨਾਭਾ ਜੇਲ੍ਹ ਤੋਂ ਰਿਹਾਅ ਨਹੀਂ ਕੀਤਾ ਗਿਆ ਸੀ। ਜੇਲ੍ਹ ਪ੍ਰਬੰਧਕਾਂ ਨੇ ਦਲੀਲ ਦਿੱਤੀ ਕਿ ਉਨ੍ਹਾਂ ਨੂੰ ਸਰਕਾਰ ਤੋਂ ਸੂਚਨਾ ਮਿਲੀ ਹੈ ਕਿ ਧਰਮਸੋਤ ‘ਤੇ ਦਰਜ ਕੇਸ ਵਿੱਚ ਨਵੀਆਂ ਧਾਰਾਵਾਂ ਜੋੜ ਦਿੱਤੀਆਂ ਗਈਆਂ ਹਨ। ਪਰ ਉਨ੍ਹਾਂ ਨੂੰ ਜ਼ਮਾਨਤ ਸਿਰਫ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਹੀ ਮਿਲੀ ਸੀ।
ਇਸ ਲਈ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾ ਸਕਦਾ। ਜਿਸ ਤੋਂ ਬਾਅਦ ਧਰਮਸੋਤ ਦੇ ਵਕੀਲ ਮੁੜ ਹਾਈਕੋਰਟ ਪੁੱਜੇ। ਜਿਸ ਤੋਂ ਬਾਅਦ ਧਰਮਸੋਤ ਨੂੰ ਵੀ ਨਵੀਆਂ ਧਾਰਾਵਾਂ ਤਹਿਤ ਜ਼ਮਾਨਤ ਮਿਲ ਗਈ ਹੈ। ਧਰਮਸੋਤ ਨੂੰ ਵਿਜੀਲੈਂਸ ਬਿਊਰੋ ਨੇ 3 ਮਹੀਨੇ ਪਹਿਲਾਂ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਸੀ।