[gtranslate]

MLA ਅਜੀਤਪਾਲ ਸਿੰਘ ਕੋਹਲੀ ਦੇ ਪਿਤਾ ਤੇ ਸਾਬਕਾ ਮੰਤਰੀ ਸੁਰਜੀਤ ਸਿੰਘ ਕੋਹਲੀ ਦਾ ਹੋਇਆ ਦਿਹਾਂਤ, ਲੰਮੇ ਸਮੇਂ ਤੋਂ ਚੱਲ ਰਹੇ ਸੀ ਬਿਮਾਰ

ਪਟਿਆਲਾ ਤੋਂ ਮੌਜੂਦਾ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੂੰ ਵੱਡਾ ਸਦਮਾ ਲੱਗਿਆ ਹੈ। ਵਿਧਾਇਕ ਦੇ ਪਿਤਾ ਅਤੇ ਸਾਬਕਾ ਮੰਤਰੀ ਸਰਦਾਰ ਸੁਰਜੀਤ ਸਿੰਘ ਕੋਹਲੀ ਦਾ ਵੀਰਵਾਰ ਸਵੇਰੇ ਦਿਹਾਂਤ ਹੋ ਗਿਆ ਹੈ। ਸਾਬਕਾ ਮੰਤਰੀ ਪਿਛਲੇ ਲੰਮੇ ਸਮੇਂ ਤੋਂ ਬਿਮਾਰ ਸਨ ਤੇ ਜੇਰੇ ਇਲਾਜ ਸਨ। ਦੱਸ ਦਈਏ ਕਿ ਸੁਰਜੀਤ ਸਿੰਘ ਕੋਹਲੀ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗਠਜੋੜ ਦੀ ਮਰਹੂਮ ਸ. ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠਲੀ ਸਰਕਾਰ ‘ਚ ਕੈਬਨਿਟ ਮੰਤਰੀ ਰਹੇ ਸਨ। ਸੁਰਜੀਤ ਸਿੰਘ ਕੋਹਲੀ 73 ਸਾਲ ਦੀ ਉਮਰ ਦੇ ਸਨ। ਉਹ ਸ਼੍ਰੋਮਣੀ ਅਕਾਲੀ ਦਲ ਦੀ ਪਟਿਆਲਾ (ਸ਼ਹਿਰੀ) ਇਕਾਈ ਦੇ ਪ੍ਰਧਾਨ ਵੀ ਰਹੇ ਸਨ।

Leave a Reply

Your email address will not be published. Required fields are marked *