ਇਸ ਸਮੇਂ ਪੰਜਾਬ ਦੀ ਸਿਆਸਤ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਪੰਜਾਬ ਭਾਜਪਾ ਨੂੰ ਵੱਡਾ ਝਟਕਾ ਲੱਗਿਆ ਹੈ। ਸੁਨੀਲ ਜਾਖੜ ਦੇ ਪੰਜਾਬ ਭਾਜਪਾ ਦਾ ਪ੍ਰਧਾਨ ਬਣਨ ਤੋਂ ਬਾਅਦ ਨਾਰਾਜ਼ ਚੱਲ ਰਹੇ ਅਬੋਹਰ ਤੋਂ ਬੀਜੇਪੀ ਦੇ ਸਾਬਕਾ ਵਿਧਾਇਕ ਅਰੁਣ ਨਾਰੰਗ ਨੇ ਪਾਰਟੀ ਛੱਡ ਦਿੱਤੀ ਹੈ। ਅਰੁਣ ਨਾਰੰਗ ਬੁੱਧਵਾਰ ਨੂੰ ਸੱਤਾਧਾਰੀ ਪਾਰਟੀ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ‘ਚ ਉਨ੍ਹਾਂ ਦਾ ਸਵਾਗਤ ਕੀਤਾ ਹੈ। ਅਰੁਣ ਨਾਰੰਗ ਦਿੱਗਜ ਸਿਆਸਤਦਾਨ ਸੁਨੀਲ ਜਾਖੜ ਨੂੰ ਹਰਾ ਕੇ 2017 ‘ਚ ਵਿਧਾਇਕ ਬਣੇ ਸਨ। ਆਪ ਸ਼ਾਮਿਲ ਹੋਣ ਮਗਰੋਂ ਉਨ੍ਹਾਂ ਕਿਹਾ ਕਿ ਪਾਰਟੀ ਨੇ ਉਨ੍ਹਾਂ ਨੂੰ ਬਣਦਾ ਸਨਮਾਨ ਨਹੀਂ ਦਿੱਤਾ ਅਤੇ ਉਹ ਹੁਣ ਜਾਖੜ ਪਰਿਵਾਰ ਨੂੰ ਚੋਣਾਂ ‘ਚ ਫਿਰ ਹਰਾਉਣਗੇ।