ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਸੂਬੇ ‘ਚ ਸਿਆਸਤ ਪੂਰੀ ਭਖੀ ਹੋਈ ਹੈ। ਉੱਥੇ ਹੀ ਆਗੂਆਂ ਦਾ ਪਾਰਟੀਆਂ ‘ਚ ਆਉਣ ਜਾਣ ਦਾ ਸਿਲਸਿਲਾ ਵੀ ਜਾਰੀ ਹੈ। ਇਸੇ ਦੌਰਾਨ ਪਿਛਲੇ ਦਿਨੀਂ ਕਾਂਗਰਸ ਪਾਰਟੀ ਤੋਂ ਅਸਤੀਫ਼ਾ ਦੇਣ ਵਾਲੇ ਸਾਬਕਾ ਵਿਧਾਇਕ ਜਸਬੀਰ ਸਿੰਘ ਜੱਸੀ ਖੰਗੂੜਾ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਜੱਸੀ ਖੰਗੂੜਾ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਕਰਵਾਇਆ ਹੈ।
ਦੱਸ ਦੇਈਏ ਕਿ ਬੀਤੇ ਦਿਨੀਂ ਕਿਲਾ ਰਾਏਪੁਰ ਤੋਂ ਸਾਬਕਾ ਵਿਧਾਇਕ ਜਸਬੀਰ ਸਿੰਘ ਖੰਗੂੜਾ ਨੇ ਕਾਂਗਰਸ ਪਾਰਟੀ ਛੱਡ ਦਿੱਤੀ ਸੀ, ਇਸ ਦੀ ਜਾਣਕਾਰੀ ਉਨ੍ਹਾਂ ਨੇ ਟਵਿੱਟਰ ਹੈਂਡਲ ‘ਤੇ ਸ਼ੇਅਰ ਕੀਤੀ ਸੀ। ਜਸੀ ਖੰਗੂੜਾ ਦੇ ਅਚਾਨਕ ਪਾਰਟੀ ਤੋਂ ਇਸਤੀਫਾ ਦੇਣ ਦੇ ਬਾਅਦ ਉਨ੍ਹਾਂ ਦੇ ਬੀਜੇਪੀ ਜਾਂ ਅਮਰਿੰਦਰ ਸਿੰਘ ਦੀ ਪਾਰਟੀ ਵਿੱਚ ਜਾਣ ਦੀ ਚਰਚਾ ਸੀ। ਜੱਸੀ ਖੰਗੂੜਾ 2007 ਤੋਂ 2012 ਤੱਕ ਪੰਜਾਬ ਦੇ ਕਿਲਾ ਰਾਏਪੁਰ ਹਲਕੇ ਤੋਂ ਵਿਧਾਇਕ ਰਹੇ ਹਨ।