[gtranslate]

ਵਿਜੀਲੈਂਸ ਦਾ ਵੱਡਾ ਐਕਸ਼ਨ, ਸਾਬਕਾ ਵਿਧਾਇਕ ਤੇ ਭਾਜਪਾ ਆਗੂ ਸਤਿਕਾਰ ਕੌਰ ਗਹਿਰੀ ਤੇ ਉਨ੍ਹਾਂ ਦੇ ਪਤੀ ਨੂੰ ਲਿਆ ਹਿਰਾਸਤ ’ਚ

former mla satkar kaur gehri

ਵਿਜੀਲੈਂਸ ਬਿਊਰੋ ਨੇ ਫਿਰੋਜ਼ਪੁਰ ਤੋਂ ਸਾਬਕਾ ਕਾਂਗਰਸੀ ਵਿਧਾਇਕਾ ਸਤਕਾਰ ਕੌਰ ਗਹਿਰੀ ਨੂੰ ਮੋਹਾਲੀ ਤੋਂ ਅਤੇ ਉਨ੍ਹਾਂ ਦੇ ਪਤੀ ਲਾਡੀ ਗਹਿਰੀ ਨੂੰ ਫਿਰੋਜ਼ਪੁਰ ਸਥਿਤ ਉਨ੍ਹਾਂ ਦੀ ਰਿਹਾਇਸ਼ ਤੋਂ ਗ੍ਰਿਫਤਾਰ ਕੀਤਾ ਹੈ। ਵਿਜੀਲੈਂਸ ਨੇ ਇਹ ਗ੍ਰਿਫ਼ਤਾਰੀ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਕੀਤੀ ਹੈ। ਸਤਕਾਰ ਕੌਰ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਿੱਚ ਪਹਿਲੀ ਵਾਰ ਫ਼ਿਰੋਜ਼ਪੁਰ ਦਿਹਾਤੀ ਤੋਂ ਕਾਂਗਰਸ ਦੀ ਵਿਧਾਇਕ ਬਣੇ ਸੀ। ਉਨ੍ਹਾਂ ‘ਤੇ ਅਤੇ ਉਨ੍ਹਾਂ ਦੇ ਪਤੀ ‘ਤੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਦੋਸ਼ ਹੈ।

ਸ਼ਿਕਾਇਤ ਮਿਲਣ ਤੋਂ ਬਾਅਦ ਪੰਜਾਬ ਵਿਜੀਲੈਂਸ ਬਿਊਰੋ ਪਿਛਲੇ ਕਈ ਮਹੀਨਿਆਂ ਤੋਂ ਮਾਮਲੇ ਦੀ ਜਾਂਚ ਕਰ ਰਿਹਾ ਸੀ। ਇਸ ਤੋਂ ਪਹਿਲਾਂ ਵੀ ਵਿਜੀਲੈਂਸ ਸਾਬਕਾ ਵਿਧਾਇਕ ਸਤਕਾਰ ਕੌਰ ਗਹਿਰੀ ਅਤੇ ਉਨ੍ਹਾਂ ਦੇ ਪਤੀ ਲਾਡੀ ਗਹਿਰੀ ਤੋਂ ਕਈ ਵਾਰ ਪੁੱਛਗਿੱਛ ਕਰ ਚੁੱਕੀ ਹੈ। ਵਿਜੀਲੈਂਸ ਟੀਮ ਨੇ ਉਸ ਦੀ ਰਿਹਾਇਸ਼ ਵੀ ਨਾਪ ਲਈ ਸੀ। ਜ਼ਿਕਰਯੋਗ ਹੈ ਕਿ ਜਦੋਂ ਤੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ, ਉਦੋਂ ਤੋਂ ਹੀ ਕਈ ਆਗੂਆਂ ਖਿਲਾਫ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਵੀ ਵਿਜੀਲੈਂਸ ਕਈ ਸਾਬਕਾ ਮੰਤਰੀਆਂ ਤੋਂ ਪੁੱਛਗਿੱਛ ਕਰ ਚੁੱਕੀ ਹੈ। ਕਈਆਂ ਨੂੰ ਜੇਲ੍ਹ ਵੀ ਜਾਣਾ ਪਿਆ ਹੈ।

Likes:
0 0
Views:
400
Article Categories:
India News

Leave a Reply

Your email address will not be published. Required fields are marked *