ਵੀਰਵਾਰ ਨੂੰ ED (ਇਨਫੋਰਸਮੈਂਟ ਡਾਇਰੈਕਟੋਰੇਟ) ਨੇ ਮਨੀ ਲਾਂਡਰਿੰਗ ਦੇ ਮਾਮਲੇ ‘ਚ ਸਾਬਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਚੰਡੀਗੜ੍ਹ ਤੋਂ ਗ੍ਰਿਫ਼ਤਾਰ ਕੀਤਾ ਹੈ। ਖਹਿਰਾ ਨੂੰ ਈਡੀ ਨੇ ਪੁੱਛਗਿੱਛ ਲਈ ਦਫ਼ਤਰ ਬੁਲਾਇਆ ਸੀ। ਇਸ ਦੌਰਾਨ ਸੈਕਟਰ 18 ‘ਚ ਆਪਣੇ ਬਿਆਨ ਦਰਜ ਕਰਵਾਉਣ ਗਏ ਖਹਿਰਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਈਡੀ ਕਈ ਵਾਰ ਉਹਨਾਂ ਦੇ ਘਰ ਛਾਪੇਮਾਰੀ ਕਰ ਚੁੱਕੀ ਹੈ।
ਖਹਿਰਾ ਨੂੰ ਵੀਰਵਾਰ ਨੂੰ ਈਡੀ ਨੇ ਆਪਣੇ ਸੈਕਟਰ-9 ਸਥਿਤ ਦਫ਼ਤਰ ਵਿੱਚ ਬੁਲਾਇਆ ਸੀ। ਉਸ ਨੂੰ ਦੁਪਹਿਰ ਕਰੀਬ 3.30 ਵਜੇ ਗ੍ਰਿਫਤਾਰ ਕੀਤਾ ਗਿਆ। ਸੁਖਪਾਲ ਸਿੰਘ ਖਹਿਰਾ ਇਸ ਸਾਲ ਜੂਨ ਵਿੱਚ ਆਮ ਆਦਮੀ ਪਾਰਟੀ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋਏ ਸਨ। ਇਸ ਤੋਂ ਪਹਿਲਾਂ ਵੀ ਉਹ ਕਾਂਗਰਸ ਵਿੱਚ ਸਨ।