ਸਾਬਕਾ ਪ੍ਰਧਾਨ ਮੰਤਰੀ ਡਾ ਮਨਮੋਹਨ ਸਿੰਘ ਦਾ ਵੀਰਵਾਰ ਨੂੰ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦੀ ਤਬੀਅਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਦੇਰ ਸ਼ਾਮ ਦਿੱਲੀ ਦੇ ਏਮਜ਼ ‘ਚ ਭਰਤੀ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਉਹ 92 ਸਾਲ ਦੇ ਸਨ ਅਤੇ ਲੰਬੇ ਸਮੇਂ ਤੋਂ ਬਿਮਾਰ ਸਨ।
ਜਾਣਕਾਰੀ ਮੁਤਾਬਕ ਮਨਮੋਹਨ ਸਿੰਘ ਦੀ ਸਾਲ 2006 ‘ਚ ਦੂਜੀ ਵਾਰ ਬਾਈਪਾਸ ਸਰਜਰੀ ਹੋਈ ਸੀ, ਜਿਸ ਤੋਂ ਬਾਅਦ ਉਹ ਕਾਫੀ ਬੀਮਾਰ ਸਨ। ਵੀਰਵਾਰ ਨੂੰ ਉਨ੍ਹਾਂ ਨੂੰ ਸਾਹ ਲੈਣ ‘ਚ ਤਕਲੀਫ ਅਤੇ ਬੇਚੈਨੀ ਤੋਂ ਬਾਅਦ ਏਮਜ਼ ‘ਚ ਭਰਤੀ ਕਰਵਾਇਆ ਗਿਆ ਸੀ। ਉਨ੍ਹਾਂ ਦਾ ਜਨਮ 26 ਸਤੰਬਰ 1932 ਨੂੰ ਗਾਹ, ਪੱਛਮੀ ਪੰਜਾਬ (ਹੁਣ ਪਾਕਿਸਤਾਨ) ਵਿੱਚ ਹੋਇਆ ਸੀ।