ਬੁੱਧਵਾਰ ਨੂੰ ਪੰਜਾਬ ਭਾਜਪਾ ਦਾ ਵੱਡਾ ਐਕਸ਼ਨ ਦੇਖਣ ਨੂੰ ਮਿਲਿਆ ਹੈ। ਦਰਅਸਲ ਹੁਸ਼ਿਆਰਪੁਰ ਦੇ ਗੜ੍ਹਸ਼ੰਕਰ ਵਿਧਾਨ ਸਭਾ ਦੇ ਚਾਰ ਭਾਜਪਾ ਆਗੂਆਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਪਾਰਟੀ ਵਿੱਚੋਂ ਕੱਢ ਦਿੱਤਾ ਗਿਆ ਹੈ। ਜੀਵਨ ਗੁਪਤਾ ਨੇ ਕਿਹਾ ਕਿ ਪਾਰਟੀ ਵਿਰੋਧੀ ਗਤੀਵਿਧੀਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਹੁਸ਼ਿਆਰਪੁਰ ਦੇ ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਦੇ ਚਾਰ ਭਾਜਪਾ ਆਗੂਆਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਬੁੱਧਵਾਰ ਨੂੰ ਤੁਰੰਤ ਪ੍ਰਭਾਵ ਨਾਲ ਪਾਰਟੀ ਵਿੱਚੋਂ ਕੱਢ ਦਿੱਤਾ ਗਿਆ ਹੈ। ਇਨ੍ਹਾਂ ਆਗੂਆਂ ਵਿੱਚ ਨਿਮਿਸ਼ਾ ਮਹਿਤਾ, ਦਲਵਿੰਦਰ ਸਿੰਘ ਢਿੱਲੋਂ, ਕੁਲਦੀਪ ਸਿੰਘ ਅਤੇ ਗੁਰਪ੍ਰੀਤ ਸਿੰਘ ਸ਼ਾਮਿਲ ਹਨ। ਇਹ ਫੈਸਲਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਅਨੁਸ਼ਾਸਨੀ ਕਮੇਟੀ ਨਾਲ ਮੀਟਿੰਗ ਤੋਂ ਬਾਅਦ ਲਿਆ।
ਇਸ ਸਬੰਧੀ ਜਾਰੀ ਪ੍ਰੈੱਸ ਬਿਆਨ ਵਿੱਚ ਜੀਵਨ ਗੁਪਤਾ ਨੇ ਕਿਹਾ ਕਿ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ। ਉਪਰੋਕਤ ਸਾਰੇ ਆਗੂਆਂ ਵਿਰੁੱਧ ਭਾਰਤੀ ਜਨਤਾ ਪਾਰਟੀ ਦੇ ਸੰਵਿਧਾਨ ਦੀ ਧਾਰਾ 25 ਤਹਿਤ ਕਾਰਵਾਈ ਕੀਤੀ ਗਈ। ਇਸ ਦੇ ਨਾਲ ਹੀ ਉਨ੍ਹਾਂ ਤੋਂ ਸਾਰੀਆਂ ਜ਼ਿੰਮੇਵਾਰੀਆਂ ਵਾਪਿਸ ਲੈ ਲਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵਿਰੋਧੀ ਗਤੀਵਿਧੀਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਪਾਰਟੀ ਹਰ ਆਗੂ ਤੇ ਵਰਕਰ ਨਾਲ ਖੜ੍ਹੀ ਹੈ।