ਨਿਊਜ਼ੀਲੈਂਡ ‘ਚ ਲਗਾਤਾਰ ਵਾਪਰ ਰਹੀਆਂ ਚੋਰੀ ਅਤੇ ਲੁੱਟ ਖੋਹ ਦੀਆਂ ਵਾਰਦਾਤਾਂ ਦਾ ਨਾਮ ਨਹੀਂ ਲੈ ਰਹੀਆਂ। ਉੱਥੇ ਹੀ ਹੁਣ ਕ੍ਰਾਈਸਟਚਰਚ ਤੋਂ ਇੱਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ, ਦਰਅਸਲ ਕ੍ਰਾਈਸਟਚਰਚ ਵਿੱਚ ਰਾਤੋ-ਰਾਤ ਵਾਪਰੀਆਂ ਭੰਨ-ਤੋੜ ਦੀਆਂ ਘਟਨਾਵਾਂ ਤੋਂ ਬਾਅਦ 12 ਤੋਂ 15 ਸਾਲ ਦੀ ਉਮਰ ਦੀਆਂ ਚਾਰ ਕੁੜੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
