ਸਟੇਟ ਹਾਈਵੇਅ 50 ਕੋਰੋਕਿਪੋ ਰੋਡ ‘ਤੇ ਇੱਕ ਵੱਡਾ ਹਾਦਸਾ ਵਾਪਰਿਆ ਹੈ। ਹਾਦਸੇ ਤੋਂ ਬਾਅਦ ਚਾਰ ਲੋਕਾਂ ਨੂੰ ਹਾਕਸ ਬੇਅ ਹਸਪਤਾਲ ਲਿਜਾਇਆ ਗਿਆ ਹੈ। ਹੈਟੋ ਹੋਨ ਸੇਂਟ ਜੌਨ ਦੇ ਅਨੁਸਾਰ 3 ਵਿਅਕਤੀਆਂ ਦੀ ਹਾਲਤ ਗੰਭੀਰ ਹੈ। ਹਾਟੋ ਹੋਨ ਸੇਂਟ ਜੌਨ ਨੇ ਕਿਹਾ ਕਿ ਘਟਨਾ ਦੀ ਜਾਣਕਾਰੀ ਮਿਲਣ ਮਗਰੋਂ ਇੱਕ ਆਪ੍ਰੇਸ਼ਨ ਮੈਨੇਜਰ, ਇੱਕ ਰੈਪਿਡ ਰਿਸਪਾਂਸ ਯੂਨਿਟ ਅਤੇ ਤਿੰਨ ਰੋਡ ਐਂਬੂਲੈਂਸ ਮੌਕੇ ‘ਤੇ ਪਹੁੰਚੇ ਸਨ।
