ਸੋਮਵਾਰ ਦੁਪਹਿਰ ਮਟਾਮਟਾ ਨੇੜੇ ਦੋ ਕਾਰਾਂ ਦੀ ਟੱਕਰ ‘ਚ ਚਾਰ ਵਿਅਕਤੀਆਂ ਦੇ ਜ਼ਖ਼ਮੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ ,ਉੱਥੇ ਹੀ ਇਸ ਘਟਨਾ ਤੋਂ ਬਾਅਦ ਸੜਕ ਵੀ ਜਾਮ ਹੋ ਗਈ ਹੈ। ਪੁਲਿਸ ਦਾ ਕਹਿਣਾ ਹੈ ਕਿ ਐਮਰਜੈਂਸੀ ਸੇਵਾਵਾਂ ਨੂੰ ਦੁਪਹਿਰ 1.40 ਵਜੇ ਦੇ ਕਰੀਬ ਪੋਹਲੇਨ ਰੋਡ ਦੇ ਚੌਰਾਹੇ ਦੇ ਨੇੜੇ ਵਹਾਰੋਆ ਰੋਡ ਈਸਟ ‘ਤੇ ਹਾਦਸੇ ਲਈ ਬੁਲਾਇਆ ਗਿਆ ਸੀ। ਹਾਟੋ ਹੋਨ ਸੇਂਟ ਜੌਨ ਦੇ ਬੁਲਾਰੇ ਨੇ ਦੱਸਿਆ ਕਿ 2 ਵਿਅਕਤੀਆਂ ਨੂੰ ਗੰਭੀਰ ਹਾਲਤ ਵਿੱਚ ਅਤੇ 1 ਹੋਰ ਵਿਅਕਤੀ ਨੂੰ ਵਾਈਕਾਟੋ ਹਸਪਤਾਲ ਲਿਜਾਇਆ ਗਿਆ ਹੈ। ਇੱਕ ਚੌਥੇ ਵਿਅਕਤੀ ਨੂੰ ਮਾਮੂਲੀ ਹਾਲਤ ਵਿੱਚ ਮਾਮਾਤਾ ਮੈਡੀਕਲ ਸੈਂਟਰ ਲਿਜਾਇਆ ਗਿਆ ਸੀ।