ਬੀਤੀ ਰਾਤ ਰੋਟੋਰੂਆ ਨੇੜੇ ਦੋ ਕਾਰਾਂ ਦੀ ਹੋਈ ਭਿਆਨਕ ਟੱਕਰ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ ਹੈ। ਐਮਰਜੈਂਸੀ ਸੇਵਾਵਾਂ ਨੂੰ ਕੱਲ੍ਹ ਸ਼ਾਮ 7.50 ਵਜੇ ਦੇ ਕਰੀਬ ਵਕਾਰੇਵਾਰੇਵਾ ਨੇੜੇ ਸਟੇਟ ਹਾਈਵੇਅ 5 ‘ਤੇ ਹਾਦਸੇ ਦੀ ਜਾਣਕਾਰੀ ਦਿੱਤੀ ਗਈ ਸੀ। ਪੁਲਿਸ ਦੇ ਬੁਲਾਰੇ ਨੇ ਅੱਜ ਸਵੇਰੇ ਦੱਸਿਆ ਕਿ ਦੋ ਕਾਰਾਂ ਵਿੱਚ ਸੱਤ ਲੋਕ ਸਵਾਰ ਸਨ। ਬੁਲਾਰੇ ਨੇ ਕਿਹਾ, “ਚਾਰ ਲੋਕਾਂ ਦੀ ਮੌਤ ਹੋ ਗਈ ਹੈ। ਤਿੰਨ ਲੋਕਾਂ ਦੀ ਹਾਦਸੇ ਵਾਲੀ ਥਾਂ ‘ਤੇ ਮੌਤ ਹੋ ਗਈ ਸੀ, ਇਕ ਦੀ ਗੰਭੀਰ ਹਾਲਤ ਵਿਚ ਹਸਪਤਾਲ ਲਿਜਾਣ ਤੋਂ ਬਾਅਦ ਮੌਤ ਹੋ ਗਈ। ਦੋ ਲੋਕ ਅਜੇ ਵੀ ਹਸਪਤਾਲ ਵਿੱਚ ਹਨ ਜਿਨ੍ਹਾਂ ‘ਚੋਂ ਇੱਕ ਗੰਭੀਰ ਹਾਲਤ ਹੈ। ਬੁਲਾਰੇ ਨੇ ਕਿਹਾ ਕਿ ਹਾਦਸੇ ਦੇ ਹਾਲਾਤਾਂ ਦੀ ਜਾਂਚ ਜਾਰੀ ਹੈ।
