ਪੰਜਾਬ ਦੇ ਅੰਮ੍ਰਿਤਸਰ ਦੇ ਪੰਜ ਨੌਜਵਾਨਾਂ ਨੂੰ ਕੈਨੇਡਾ ਜਾਣ ਦਾ ਸੁਪਨਾ ਬਹੁਤ ਮਹਿੰਗਾ ਪਿਆ ਹੈ। ਵਿਦੇਸ਼ ਭੇਜਣ ਦੇ ਨਾਂ ‘ਤੇ ਨੌਜਵਾਨਾਂ ਨਾਲ 31 ਲੱਖ 59 ਹਜ਼ਾਰ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੰਜ ਨੌਜਵਾਨਾਂ ਨੇ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ ਕੀਤੀ ਸੀ। ਇਸ ਤੋਂ ਬਾਅਦ ਈਓ ਵਿੰਗ ਦੇ ਏਸੀਪੀ ਅਸ਼ਵਨੀ ਕੁਮਾਰ ਨੇ ਜਾਂਚ ਕਰਕੇ ਮੁਲਜ਼ਮਾਂ ਖ਼ਿਲਾਫ਼ ਧੋਖਾਧੜੀ ਅਤੇ ਪੰਜਾਬ ਟਰੈਵਲ ਪ੍ਰੋਫੈਸ਼ਨਲ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ।
ਮੁਲਜ਼ਮ ਨੇ ਪੀੜਤਾਂ ਤੋਂ ਕੈਨੇਡਾ ਭੇਜਣ ਦੇ ਨਾਂ ’ਤੇ ਵੱਖ-ਵੱਖ ਸਮੇਂ ’ਤੇ 31 ਲੱਖ 59 ਹਜ਼ਾਰ ਰੁਪਏ ਦੀ ਰਕਮ ਵਸੂਲੀ ਸੀ। ਏਸੀਪੀ ਨੇ ਦੱਸਿਆ ਕਿ ਪੈਸੇ ਲੈਣ ਤੋਂ ਬਾਅਦ ਮੁਲਜ਼ਮਾਂ ਨੇ ਨਾ ਤਾਂ ਸ਼ਿਕਾਇਤਕਰਤਾ ਨੂੰ ਕੈਨੇਡਾ ਭੇਜਿਆ ਅਤੇ ਨਾ ਹੀ ਪੈਸੇ ਵਾਪਸ ਕੀਤੇ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਜਾਂਚ ਤੋਂ ਬਾਅਦ ਮੁਲਜ਼ਮਾਂ ਖ਼ਿਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ। ਮੁਲਜ਼ਮ ਦੀ ਭਾਲ ਕੀਤੀ ਜਾ ਰਹੀ ਹੈ।