ਲੁਧਿਆਣਾ ਬੰਬ ਧਮਾਕੇ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਐੱਸ. ਐੱਸ. ਪੀ. ਖੰਨਾ ਨੇ ਧਮਾਕੇ ਦੇ ਮੁੱਖ ਮੁਲਜ਼ਮ ਗਗਨਦੀਪ ਸਿੰਘ ਦੀ ਮਹਿਲਾ ਸਾਥੀ ਕਮਲਜੀਤ ਕੌਰ ਨੂੰ ਮੁਅੱਤਲ ਕਰ ਦਿੱਤਾ ਹੈ। ਇਹ ਮੁਅੱਤਲੀ ਇੱਕ ਪੁਲਿਸ ਮੁਲਾਜ਼ਮ ਵਜੋਂ ਇੱਕ ਦੋਸ਼ੀ ਨਾਲ ਸੰਬੰਧ ਰੱਖਣ ਦੇ ਦੋਸ਼ ਹੇਠ ਕੀਤੀ ਗਈ ਹੈ। ਕਮਲਜੀਤ ਦੇ ਖ਼ਿਲਾਫ਼ ਵਿਭਾਗੀ ਕਾਰਵਾਈ ਵੀ ਸ਼ੁਰੂ ਕੀਤੀ ਗਈ ਹੈ।
ਇਸ ਦੇ ਨਾਲ ਹੀ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐੱਨ.ਆਈ.ਏ.) ਨੇ ਜਸਵਿੰਦਰ ਸਿੰਘ ਮੁਲਤਾਨੀ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਮੁਲਤਾਨੀ ਅੱਤਵਾਦੀ ਸੰਗਠਨ ਸਿੱਖ ਫਾਰ ਜਸਟਿਸ ਦਾ ਮੈਂਬਰ ਹੈ। ਪੰਜਾਬ ਪੁਲਿਸ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ NIA ਮੁਲਤਾਨੀ ਨੂੰ ਭਾਰਤ ਲਿਆਉਣ ਲਈ ਕਾਰਵਾਈ ਸ਼ੁਰੂ ਕਰੇਗੀ।