ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਅੱਜ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਜਿੱਥੇ ਪੰਜਾਬ ਪੁਲਿਸ ਉਸ ਦਾ ਰਿਮਾਂਡ ਲੈ ਕੇ ਪੁੱਛਗਿੱਛ ਕਰੇਗੀ। ਭਗਵਾਨਪੁਰੀਆ ਦੇ ਮੂਸੇਵਾਲਾ ਕਤਲ ਕਾਂਡ ਵਿੱਚ ਵੀ ਸ਼ਾਮਿਲ ਹੋਣ ਦਾ ਸ਼ੱਕ ਹੈ। ਹਾਲਾਂਕਿ ਜੱਗੂ ਦੀ ਮੂਸੇਵਾਲਾ ਨਾਲ ਕੋਈ ਦੁਸ਼ਮਣੀ ਨਹੀਂ ਹੈ। ਪਰ ਲਾਰੈਂਸ ਨੇ ਪਹਿਲਾਂ ਉਸਦੀ ਮਦਦ ਕੀਤੀ ਸੀ। ਬਦਲੇ ‘ਚ ਜੱਗੂ ‘ਤੇ ਲਾਰੈਂਸ ਨੂੰ ਸ਼ਾਰਪ ਸ਼ੂਟਰ ਅਤੇ ਹਥਿਆਰ ਮੁਹੱਈਆ ਕਰਵਾਉਣ ਦਾ ਸ਼ੱਕ ਹੈ। ਇਸ ਦੇ ਖੁਲਾਸੇ ਹੋਣ ‘ਤੇ ਪੰਜਾਬ ਪੁਲਿਸ ਕੱਲ੍ਹ ਦਿੱਲੀ ਪਟਿਆਲਾ ਹਾਊਸ ਕੋਰਟ ਗਈ ਸੀ। ਉਥੋਂ ਗ੍ਰਿਫਤਾਰੀ ਅਤੇ ਟਰਾਂਜ਼ਿਟ ਰਿਮਾਂਡ ਲੈ ਕੇ ਪੁਲਸ ਦੇਰ ਰਾਤ ਮਾਨਸਾ ਪਹੁੰਚੀ।
ਜੱਗੂ ਭਗਵਾਨਪੁਰੀਆ ਨੂੰ ਰਾਤ ਕਰੀਬ ਸਾਢੇ 11 ਵਜੇ ਮਾਨਸਾ ਲਿਆਂਦਾ ਗਿਆ ਸੀ। ਜੱਗੂ ਭਗਵਾਨਪੁਰੀਆ ਨੂੰ ਮਾਨਸਾ CIA ਸਟਾਫ਼ ‘ਚ ਰੱਖਿਆ ਗਿਆ ਹੈ। ਸਿੱਧੂ ਮੂਸੇਵਾਲਾ ਕਤਲਕਾਂਡ ‘ਚ ਪੰਜਾਬ ਪੁਲਿਸ ਲਾਰੈਂਸ ਬਿਸ਼ਨੋਈ ਦੇ ਸਾਹਮਣੇ ਬਿਠਾ ਕੇ ਪੁੱਛਗਿੱਛ ਕਰੇਗੀ।