ਪਟਿਆਲਾ ਹਾਊਸ ਕੋਰਟ ਦੀ ਇਜ਼ਾਜਤ ਤੋਂ ਬਾਅਦ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਪੰਜਾਬ ਲਿਆਂਦਾ ਜਾ ਰਿਹਾ ਹੈ। ਇਜਾਜ਼ਤ ਤੋਂ ਬਾਅਦ ਪੰਜਾਬ ਪੁਲਿਸ ਨੇ ਸਭ ਤੋਂ ਪਹਿਲਾਂ ਲਾਰੈਂਸ ਨੂੰ ਹਿਰਾਸਤ ਵਿੱਚ ਲਿਆ। ਇਸ ਤੋਂ ਬਾਅਦ ਅਦਾਲਤ ਨੇ ਟਰਾਂਜ਼ਿਟ ਰਿਮਾਂਡ ਦੇ ਦਿੱਤਾ। ਇਸ ਤੋਂ ਬਾਅਦ ਲਾਰੈਂਸ ਦਾ ਮੈਡੀਕਲ ਕਰਵਾਇਆ ਗਿਆ। ਜਿਸ ਤੋਂ ਬਾਅਦ ਲਾਰੈਂਸ ਨੂੰ ਬੁਲੇਟ ਪਰੂਫ ਗੱਡੀ ‘ਚ ਪੰਜਾਬ ਦੇ ਮਾਨਸਾ ਲਿਆਂਦਾ ਜਾ ਰਿਹਾ ਹੈ। ਦੱਸ ਦੇਈਏ ਕਿ ਭਾਰੀ ਸੁਰੱਖਿਆ ਤੇ 50 ਅਧਿਕਾਰੀਆਂ ਸਣੇ ਗੈਂਗਸਟਰ ਲਾਰੈਂਸ ਨੂੰ ਪੰਜਾਬ ਲਿਆਂਦਾ ਜਾ ਰਿਹਾ ਹੈ। ਪੰਜਾਬ ਪੁਲਿਸ ਦੀ ਟੀਮ ਦਿੱਲੀ ਤੋਂ ਲਾਰੈਂਸ ਨੂੰ ਨਾਲ ਲੈ ਕੇ ਰਵਾਨਾ ਹੋ ਚੁੱਕੀ ਹੈ।
ਹੁਣ ਲਾਰੈਂਸ ਤੋਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਪੁੱਛਗਿੱਛ ਕੀਤੀ ਜਾਵੇਗੀ। ਮੂਸੇਵਾਲਾ ਦੇ ਕਤਲ ਤੋਂ ਬਾਅਦ ਲਾਰੈਂਸ ਗੈਂਗ ਨੇ ਇਸ ਦੀ ਜ਼ਿੰਮੇਵਾਰੀ ਲਈ ਸੀ। ਪਟਿਆਲਾ ਹਾਊਸ ਅਦਾਲਤ ਵੱਲੋਂ ਟ੍ਰਾਜਿਟ ਰਿਮਾਂਡ ਮਿਲਣ ਤੋਂ ਬਾਅਦ ਹੁਣ ਲਾਰੈਂਸ ਬਿਸਨੋਈ ਨੂੰ ਬੁੱਧਵਾਰ ਮਾਨਸਾ ਅਦਾਲਤ ਵਿੱਚ ਪੇਸ਼ ਕੀਤਾ ਜਾਏਗਾ, ਜਿਥੇ ਕਿ ਪੰਜਾਬ ਪੁਲਿਸ ਵਲੋਂ ਲਾਰੈਂਸ ਬਿਸਨੋਈ ਦਾ ਪੁਲਿਸ ਰਿਮਾਂਡ ਲੈਣ ਦੀ ਕੋਸ਼ਿਸ਼ ਕੀਤੀ ਜਾਏਗੀ।