ਸਿੱਧੂ ਮੂਸੇਵਾਲਾ ਕਤਲ ਕਾਂਡ ਤੋਂ ਬਾਅਦ ਇੱਕ ਵਾਰ ਫਿਰ ਸੁਰਖੀਆਂ ਵਿੱਚ ਆਏ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਪੰਜਾਬ ਪੁਲਿਸ ਨੇ ਸਖ਼ਤ ਸੁਰੱਖਿਆ ਹੇਠ ਖਰੜ ਅਦਾਲਤ ਵਿੱਚ ਪੇਸ਼ ਕੀਤਾ। ਬਠਿੰਡਾ ਪੁਲਿਸ ਨੇ ਇੱਥੇ ਇੱਕ ਮਾਮਲੇ ਵਿੱਚ ਲਾਰੈਂਸ ਦੇ ਪ੍ਰੋਡਕਸ਼ਨ ਵਾਰੰਟ ਦੀ ਮੰਗ ਕੀਤੀ ਸੀ। ਜਿਸ ਤੋਂ ਬਾਅਦ ਖਰੜ ਦੀ ਅਦਾਲਤ ਨੇ ਉਸਨੂੰ 12 ਦਿਨਾਂ ਦੇ ਰਿਮਾਂਡ ‘ਤੇ ਬਠਿੰਡਾ ਪੁਲਿਸ ਦੇ ਹਵਾਲੇ ਕਰ ਦਿੱਤਾ। ਜਾਣਕਾਰੀ ਅਨੁਸਾਰ ਥਾਣਾ ਖਰੜ ਦੀ ਪੁਲੀਸ ਨੇ 7 ਜੂਨ ਨੂੰ ਅਸਲਾ ਐਕਟ ਦਾ ਕੇਸ ਦਰਜ ਕੀਤਾ ਸੀ। ਉਸ ਮਾਮਲੇ ਵਿੱਚ ਮੁਲਜ਼ਮ ਨਿਖਿਲ ਕਾਂਤ ਸ਼ਰਮਾ ਨੂੰ 32 ਬੋਰ ਦੇ ਪਿਸਤੌਲ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ। ਉਸ ਨੇ ਪੁਲਿਸ ਨੂੰ ਦੱਸਿਆ ਕਿ ਉਹ ਲਾਰੈਂਸ ਲਈ ਕੰਮ ਕਰਦਾ ਸੀ। ਪੁਲਿਸ ਨੇ ਇਸ ਮਾਮਲੇ ਵਿੱਚ ਐਨਡੀਪੀਐਸ ਐਕਟ ਦੀ ਧਾਰਾ ਵੀ ਜੋੜ ਦਿੱਤੀ ਹੈ। ਲਾਰੇਂਸ ਨੂੰ ਵੀ ਇਸ ਮਾਮਲੇ ਵਿੱਚ ਮੁਲਜ਼ਮ ਬਣਾਇਆ ਗਿਆ ਸੀ।
ਇਸ ਮਾਮਲੇ ‘ਚ ਦੋਸ਼ੀ ਲਾਰੈਂਸ ਨੂੰ ਨਿਆਂਇਕ ਹਿਰਾਸਤ ‘ਚ ਭੇਜਣ ਦਾ ਹੁਕਮ ਦਿੱਤਾ ਗਿਆ ਸੀ। ਇਸ ਤੋਂ ਬਾਅਦ ਬਠਿੰਡਾ ਪੁਲਿਸ ਨੇ ਕਿਸੇ ਕੇਸ ਵਿੱਚ ਉਸ ਦਾ ਟਰਾਂਜ਼ਿਟ ਰਿਮਾਂਡ ਲਈ ਅਰਜ਼ੀ ਦਿੱਤੀ ਸੀ। ਇਸ ਤੋਂ ਪਹਿਲਾਂ ਵੀ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੀ ਪੁਲਿਸ ਉਸ ਨੂੰ ਰਿਮਾਂਡ ‘ਤੇ ਲੈ ਚੁੱਕੀ ਹੈ।