ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਬੰਬੀਹਾ ਅਤੇ ਲਾਰੈਂਸ ਗੈਂਗ ਵਿਚਾਲੇ ਗੈਂਗ ਵਾਰ ਹੋਣ ਦਾ ਖਤਰਾ ਲਗਾਤਾਰ ਮੰਡਰਾ ਰਿਹਾ ਹੈ। ਬੰਬੀਹਾ ਗੈਂਗ ਨੇ ਮੂਸੇਵਾਲਾ ਦੇ ਕਤਲ ਦਾ ਬਦਲਾ ਲੈਣ ਦਾ ਐਲਾਨ ਕੀਤਾ ਹੈ। ਜਿਸ ਲਈ ਗੈਂਗਸਟਰ ਲਾਰੈਂਸ, ਜੱਗੂ ਭਗਵਾਨਪੁਰੀਆ ਅਤੇ ਗਾਇਕ ਮਨਕੀਰਤ ਔਲਖ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਸੀ। ਇਸ ਤੋਂ ਬਾਅਦ ਹੁਣ ਸੁਖਪ੍ਰੀਤ ਬੁੱਢਾ ਨੂੰ ਬਠਿੰਡਾ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ ‘ਤੇ ਲਿਆ ਗਿਆ ਹੈ। ਹਾਲਾਂਕਿ ਜੇਲ੍ਹ ਅਧਿਕਾਰੀਆਂ ਨੂੰ ਤਲਾਸ਼ੀ ਨਾ ਦੇਣ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਮਾਮਲੇ ਵਿੱਚ ਲਿਆਂਦਾ ਹੈ। ਪੁਲਿਸ ਆਪਣੀ ਪੂਰੀ ਕੋਸ਼ਿਸ਼ ਕਰ ਰਹੀ ਹੈ ਕਿ ਸੁਖਪ੍ਰੀਤ ਬੁੱਢਾ ਤੋਂ ਲਾਰੈਂਸ ਗੈਂਗ ਵਿਰੁੱਧ ਉਨ੍ਹਾਂ ਦੀ ਯੋਜਨਾ ਦਾ ਪਤਾ ਲਗਾਇਆ ਜਾ ਸਕੇ ਤਾਂ ਕਿ ਕਿਸੇ ਵੱਡੀ ਘਟਨਾ ਨੂੰ ਅੰਜਾਮ ਦੇਣ ਤੋਂ ਅਤੇ ਸੰਭਵ ਗੈਂਗ ਵਾਰ ਤੋਂ ਰੋਕਿਆ ਜਾ ਸਕੇ।
