[gtranslate]

ਦਿੱਲੀ ਤੋਂ ਖਾਲੀ ਹੱਥ ਪਰਤੀ ਪੰਜਾਬ ਪੁਲਿਸ, ਗੈਂਗਸਟਰ ਟੀਨੂੰ ਦਾ ਨਹੀਂ ਮਿਲਿਆ ਟਰਾਂਜ਼ਿਟ ਰਿਮਾਂਡ

gangsters tinu remand extended for

ਮਾਨਸਾ ਪੁਲਿਸ ਦੀ ਹਿਰਾਸਤ ਵਿੱਚੋਂ ਫਰਾਰ ਹੋਏ ਗੈਂਗਸਟਰ ਦੀਪਕ ਟੀਨੂੰ ਦਾ ਟਰਾਂਜ਼ਿਟ ਰਿਮਾਂਡ ਲੈਣ ਗਈ ਪੰਜਾਬ ਪੁਲੀਸ ਨੂੰ ਖਾਲੀ ਹੱਥ ਪਰਤਣਾ ਪਿਆ ਹੈ। ਦਰਅਸਲ, ਗੈਂਗਸਟਰ ਟੀਨੂੰ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਦਿੱਲੀ ਪੁਲਿਸ ਨੇ ਉਸ ਦਾ ਰਿਮਾਂਡ ਹਾਸਿਲ ਕੀਤਾ ਸੀ। ਰਿਮਾਂਡ ਖ਼ਤਮ ਹੋਣ ਤੋਂ ਬਾਅਦ ਸ਼ੁੱਕਰਵਾਰ ਨੂੰ ਟੀਨੂੰ ਨੂੰ ਮੁੜ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਇਸ ਕਾਰਨ ਪੰਜਾਬ ਪੁਲਿਸ ਉਸ ਦਾ ਟਰਾਂਜ਼ਿਟ ਰਿਮਾਂਡ ਲੈਣ ਲਈ ਅਦਾਲਤ ਵਿੱਚ ਗਈ ਸੀ ਪਰ ਦਿੱਲੀ ਪੁਲਿਸ ਨੇ ਪਹਿਲਾਂ ਹੀ ਅਦਾਲਤ ਅੱਗੇ ਗੈਂਗਸਟਰ ਦਾ ਰਿਮਾਂਡ ਵਧਾਉਣ ਦੀ ਮੰਗ ਰੱਖੀ ਸੀ। ਇਸ ’ਤੇ ਅਦਾਲਤ ਨੇ ਦਿੱਲੀ ਪੁਲਿਸ ਨੂੰ ਮੁਲਜ਼ਮ ਟੀਨੂੰ ਦਾ ਤਿੰਨ ਦਿਨ ਦਾ ਹੋਰ ਰਿਮਾਂਡ ਦੇ ਦਿੱਤਾ ਹੈ।

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਮੁਲਜ਼ਮ ਗੈਂਗਸਟਰ ਦੀਪਕ ਟੀਨੂੰ ਨੂੰ ਅਜਮੇਰ ਦੇ ਕੇਕੜੀ ਤੋਂ ਗ੍ਰਿਫ਼ਤਾਰ ਕੀਤਾ ਸੀ। ਸਪੈਸ਼ਲ ਸੈੱਲ ਨੇ ਟੀਨੂੰ ਦੇ ਕਬਜ਼ੇ ‘ਚੋਂ 5 ਹੈਂਡ ਗ੍ਰਨੇਡ ਅਤੇ 2 ਸੈਮੀ ਆਟੋਮੈਟਿਕ ਪਿਸਤੌਲ ਵੀ ਬਰਾਮਦ ਕੀਤੇ ਸਨ। ਉਹ ਅਜ਼ਰਬਾਈਜਾਨ ‘ਚ ਬੈਠੇ ਗੈਂਗਸਟਰ ਰੋਹਿਤ ਗੋਦਾਰਾ ਦੇ ਸੰਪਰਕ ‘ਚ ਸੀ। ਲਾਰੈਂਸ ਦਾ ਖਾਸ ਟੀਨੂੰ ਏ ਸ਼੍ਰੇਣੀ ਦਾ ਗੈਂਗਸਟਰ ਹੈ। ਉਹ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਵੀ ਭੂਮਿਕਾ ਨਿਭਾ ਚੁੱਕਾ ਹੈ।

Leave a Reply

Your email address will not be published. Required fields are marked *