central Hāwera ਇਲਾਕੇ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਦਰਅਸਲ central Hāweraਅੱਜ ਸਵੇਰੇ ਗੈਸ ਲੀਕ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਕਾਰਨ central Hāwera ਦੀਆਂ ਕਈ ਸੜਕਾਂ ਨੂੰ ਵੀ ਬੰਦ ਕੀਤਾ ਗਿਆ ਹੈ। ਐਮਰਜੈਂਸੀ ਸੇਵਾਵਾਂ ਵੀ ਇਸ ਮੌਕੇ ਘਟਨਾ ਵਾਲੀ ਥਾਂ ‘ਤੇ ਪਹੁੰਚੀਆਂ ਸਨ। ਪੁਲਿਸ ਨੇ ਕਿਹਾ ਕਿ ਲੋਕਾਂ ਨੂੰ ਘੇਰਾਬੰਦੀ ਵਾਲੇ ਖੇਤਰ ਤੋਂ “ਸਾਵਧਾਨੀ” ਵਜੋਂ ਬਾਹਰ ਕੱਢਿਆ ਗਿਆ ਸੀ ਅਤੇ ਹੋਰਾਂ ਨੂੰ ਘਟਨਾ ਸਥਾਨ ਤੋਂ ਦੂਰ ਰਹਿਣ ਲਈ ਕਿਹਾ ਗਿਆ ਸੀ। ਕਰੀਬ 11.30 ਵਜੇ, ਪੁਲਿਸ ਨੇ ਕਿਹਾ ਕਿ ਘੇਰਾਬੰਦੀ ਹੁਣ ਹਟਾ ਦਿੱਤੀ ਗਈ ਹੈ ਅਤੇ “ਜਨਤਾ ਨੂੰ ਕੋਈ ਖ਼ਤਰਾ ਨਹੀਂ ਹੈ”।
