ਲੁਧਿਆਣਾ ਦੇ ਗਿਆਸਪੁਰਾ ਇਲਾਕੇ ‘ਚ ਗੈਸ ਲੀਕ ਹੋਣ ਕਾਰਨ 11 ਲੋਕਾਂ ਦੀ ਮੌਤ ਹੋਣ ਦੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਦਕਿ 11 ਤੋਂ ਵੱਧ ਲੋਕ ਬੇਹੋਸ਼ ਹੋ ਗਏ ਹਨ। ਮਰਨ ਵਾਲਿਆਂ ਵਿੱਚ ਪੰਜ ਔਰਤਾਂ, ਛੇ ਪੁਰਸ਼ ਅਤੇ 10 ਅਤੇ 13 ਸਾਲ ਦੇ ਦੋ ਬੱਚੇ ਸ਼ਾਮਿਲ ਹਨ। ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਅਤੇ ਫਾਇਰ ਬ੍ਰਿਗੇਡ ਮੌਕੇ ‘ਤੇ ਪਹੁੰਚ ਗਈ ਸੀ।
NDRF ਦੀਆਂ ਦੋ ਟੀਮਾਂ ਨੇ ਵੀ ਚਾਰਜ ਸੰਭਾਲ ਲਿਆ ਹੈ। ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ। ਬਚਾਅ ਟੀਮਾਂ ਹਰ ਘਰ ਦੀ ਜਾਂਚ ਕਰ ਰਹੀਆਂ ਹਨ। ਪੁਲਿਸ ਮੁਤਾਬਿਕ ਡਰੋਨ ਰਾਹੀਂ ਘਰਾਂ ਦੀਆਂ ਛੱਤਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਲੁਧਿਆਣਾ ਦੇ ਸਿਵਲ ਹਸਪਤਾਲ ਪਹੁੰਚਾਇਆ ਗਿਆ ਹੈ। ਗੈਸ ਲੀਕ ਹੋਣ ਕਾਰਨ ਇੱਕ ਬਿੱਲੀ ਦੀ ਵੀ ਮੌਤ ਹੋ ਗਈ ਹੈ।