ਨਿਊਜ਼ੀਲੈਂਡ ਦੇ ਹੈਮਿਲਟਨ ਤੋਂ ਸੰਸਦ ਮੈਂਬਰ ਮੈਂਬਰ ਬਣਨ ਵਾਲੇ ਭਾਰਤੀ ਡਾ. ਗੌਰਵ ਸ਼ਰਮਾ ਲਗਾਤਾਰ ਸੁਰਖੀਆਂ ਦੇ ਵਿੱਚ ਬਣੇ ਹੋਏ ਨੇ। ਇਸ ਦੌਰਾਨ ਗੌਰਵ ਸ਼ਰਮਾ ਇੱਕ ਵਾਰ ਫਿਰ ਚਰਚਾ ਦਾ ਵਿਸ਼ਾ ਬਣੇ ਨੇ, ਦਰਅਸਲ ਜਿੱਥੇ ਪਹਿਲਾ ਪਾਰਟੀ ‘ਤੇ ਕਈ ਸਵਾਲ ਖੜ੍ਹੇ ਕਰਨ ਲਈ ਗੌਰਵ ਸ਼ਰਮਾ ਨੂੰ ਪਾਰਟੀ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਗਿਆ ਸੀ, ਉੱਥੇ ਹੀ ਹੁਣ ਸੰਸਦ ਮੈਂਬਰ ਨੇ ਪਾਰਲੀਮੈਂਟ ਦੇ ਚੱਲਦੇ ਸੈਸ਼ਨ ਵਿੱਚ ਪ੍ਰਧਾਨ ਮੰਤਰੀ ਜੈਸਿੰਡਾ ਆਰਡਨ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਜੈਸਿੰਡਾ ਆਰਡਨ ਹੈਮਿਲਟਨ ਸਣੇ ਨਿਊਜੀਲੈਂਡ ਵਿੱਚ ਵੱਸਦੇ ਸਿੱਖ ਭਾਈਚਾਰੇ ਤੋਂ ਮੁਆਫੀ ਮੰਗਣ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ‘ਡਾਨ ਰੇਡਸ’ ਮਸਲੇ ‘ਤੇ ਪ੍ਰਧਾਨ ਮੰਤਰੀ ਜੈਸਿੰਡਾ ਆਰਡਨ ਨੇ ਮੁਆਫੀ ਮੰਗੀ ਸੀ ਤੇ ਕੀ ਅੱਜ ਵੀ ਪ੍ਰਧਾਨ ਮੰਤਰੀ ਜੈਸਿੰਡਾ ਆਰਡਨ ਨਿਊਜੀਲੈਂਡ ਵੱਸਦੇ ਸਿੱਖ ਭਾਈਚਾਰੇ ਤੋਂ ਹੈਮਿਲਟਨ ਗੁਰਦੁਆਰਾ ਸਾਹਿਬ ਵਿੱਚ ਹੋਈ ਬੇਅਦਬੀ ਲਈ ਮੁਆਫੀ ਮੰਗਣਗੇ ?
ਇੰਨ੍ਹਾਂ ਹੀ ਨਹੀਂ ਸੰਸਦ ਮੈਂਬਰ ਨੇ ਅੱਗੇ ਕਿਹਾ ਕਿ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਉਸ ਦਿਨ ਗੁਰਦੁਆਰਾ ਸਾਹਿਬ ਵਿੱਚ ਇੱਕ ਘੰਟੇ ਤੋਂ ਵੱਧ ਸਮੇਂ ਤੱਕ ਬਜ਼ੁਰਗਾਂ ਤੇ ਬੱਚਿਆਂ ਨੂੰ ਤੰਗ-ਪ੍ਰੇਸ਼ਾਨ ਕੀਤਾ ਸੀ ਅਤੇ ਅਧਿਕਾਰੀ ਪੈਰਾਂ ਵਿੱਚ ਜੁੱਤੀ ਪਾਕੇ ਅਤੇ ਬਿਨ੍ਹਾਂ ਸਿਰ ਢਕੇ ਅੰਦਰ ਗਏ ਸੀ। ਸੰਸਦ ਮੈਂਬਰ ਦੇ ਇੰਨ੍ਹਾਂ ਸਵਾਲਾਂ ਦੇ ਜਵਾਬ ਦਿੰਦਿਆਂ ਕਿਹਾ ਕਿ ਉਹ ਪੂਰੀ ਜਾਣਕਾਰੀ ਲਏ ਬਿਨਾਂ ਇਸ ਬਾਰੇ ਕੁੱਝ ਨਹੀਂ ਕਹਿਣਗੇ ਤੇ ਇਸ ਮਾਮਲੇ ਵਿੱਚ ਕੀ ਚੰਗਾ ਹੋ ਸਕਦਾ ਹੈ, ਉਸ ਨੂੰ ਕਰਨ ਦੀ ਕੋਸ਼ਿਸ਼ ਕਰਨਗੇ।