ਭਾਰਤੀ ਟੀਮ ਦੇ ਸਾਬਕਾ ਸਲਾਮੀ ਬੱਲੇਬਾਜ਼ ਗੌਤਮ ਗੰਭੀਰ ਨੂੰ ਨਵੀਂ ਜ਼ਿੰਮੇਵਾਰੀ ਮਿਲੀ ਹੈ। ਉਹ ਭਾਰਤੀ ਟੀਮ ਦੇ ਮੁੱਖ ਕੋਚ ਬਣ ਗਏ ਹਨ। ਉਨ੍ਹਾਂ ਨੇ ਰਾਹੁਲ ਦ੍ਰਾਵਿੜ ਦੀ ਜਗ੍ਹਾ ਲਈ ਹੈ। ਨਵੇਂ ਮੁੱਖ ਕੋਚ ਵੱਜੋਂ ਵਜੋਂ ਗੰਭੀਰ ਦੀ ਨਿਯੁਕਤੀ ਦਾ ਐਲਾਨ ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਦੇ ਸਕੱਤਰ ਜੈ ਸ਼ਾਹ ਨੇ ਕੀਤਾ ਹੈ। ਤੁਹਾਨੂੰ ਦੱਸ ਦੇਈਏ ਕਿ ਟੀ-20 ਵਿਸ਼ਵ ਕੱਪ 2024 ਤੋਂ ਬਾਅਦ ਭਾਰਤੀ ਟੀਮ ਦੇ ਮੁੱਖ ਕੋਚ ਰਾਹੁਲ ਦ੍ਰਾਵਿੜ ਦਾ ਕਾਰਜਕਾਲ ਖਤਮ ਹੋ ਗਿਆ ਹੈ। ਦ੍ਰਾਵਿੜ ਨੇ ਟੀ-20 ਵਿਸ਼ਵ ਕੱਪ 2021 ਤੋਂ ਬਾਅਦ ਮੁੱਖ ਕੋਚ ਦਾ ਅਹੁਦਾ ਸੰਭਾਲਿਆ ਸੀ। ਹਾਲਾਂਕਿ ਉਨ੍ਹਾਂ ਦਾ ਕਾਰਜਕਾਲ ਸਿਰਫ ਵਨਡੇ ਵਿਸ਼ਵ ਕੱਪ 2023 ਤੱਕ ਸੀ ਪਰ ਬੀਸੀਸੀਆਈ ਨੇ ਇਸ ਨੂੰ ਵਧਾ ਦਿੱਤਾ ਸੀ। ਗੰਭੀਰ ਸ਼੍ਰੀਲੰਕਾ ਦੇ ਖਿਲਾਫ ਆਗਾਮੀ ਸੀਰੀਜ਼ ਤੋਂ ਅਹੁਦਾ ਸੰਭਾਲਣਗੇ, ਜਿੱਥੇ ਟੀਮ ਇੰਡੀਆ ਨੇ 27 ਜੁਲਾਈ, 2024 ਤੋਂ ਸ਼ੁਰੂ ਹੋਣ ਵਾਲੇ 3 ਵਨਡੇ ਅਤੇ 3 ਟੀ-20 ਅੰਤਰਰਾਸ਼ਟਰੀ ਮੈਚ ਖੇਡਣੀ ਹੈ।