[gtranslate]

ਕਿਸਾਨਾਂ ਦੇ ਹੌਂਸਲੇ ਨੂੰ ਸਲਾਮ : ਗੋਡੇ-ਗੋਡੇ ਡੂੰਘੇ ਪਾਣੀ ‘ਚ ਵੀ ਦਿੱਲੀ ਦੀਆਂ ਸਰਹੱਦਾਂ ‘ਤੇ ਡਟੇ ਕਿਸਾਨ ਲੜ ਰਹੇ ਨੇ ਹੱਕਾਂ ਦੀ ਲੜਾਈ

ghazipur border even in heavy rain

ਦਿੱਲੀ-ਐਨਸੀਆਰ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਨੇ ਆਮ ਜਨਜੀਵਨ ਨੂੰ ਕਾਫੀ ਜਿਆਦਾ ਪ੍ਰਭਾਵਿਤ ਕੀਤਾ ਹੈ। ਪਰ ਇਸ ਦੌਰਾਨ ਦਿੱਲੀ-ਉੱਤਰ ਪ੍ਰਦੇਸ਼ ਦੇ ਗਾਜ਼ੀਪੁਰ ਬਾਰਡਰ ਦੀਆਂ ਤਸਵੀਰਾਂ ਵਾਇਰਲ ਹੋ ਰਹੀਆਂ ਹਨ। ਇੱਥੇ ਭਾਰੀ ਮੀਂਹ ਦੇ ਵਿਚਕਾਰ ਵੀ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ। ਗੋਡੇ-ਗੋਡੇ ਡੂੰਘੇ ਪਾਣੀ ਦੇ ਵਿਚਕਾਰ ਵੀ ਕਿਸਾਨ ਧਰਨੇ ‘ਤੇ ਡਟੇ ਹੋਏ ਹਨ। ਲੋਕ ਸੋਸ਼ਲ ਮੀਡੀਆ ‘ਤੇ ਗਾਜ਼ੀਪੁਰ ਸਰਹੱਦ ਤੋਂ ਆਈਆਂ ਤਸਵੀਰਾਂ ਨੂੰ ਤੇਜ਼ੀ ਨਾਲ ਸਾਂਝਾ ਕਰ ਰਹੇ ਹਨ। ਇੰਨਾਂ ਤਸਵੀਰਾਂ ਵਿੱਚ, ਭਾਰਤੀ ਕਿਸਾਨ ਯੂਨੀਅਨ ਦੇ ਨੇਤਾ ਰਾਕੇਸ਼ ਟਿਕੈਤ ਆਪਣੇ ਸਾਥੀਆਂ ਨਾਲ ਕੇਂਦਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰਦੇ ਹੋਏ ਸੜਕ ਉੱਤੇ ਬੈਠੇ ਦਿਖਾਈ ਦੇ ਰਹੇ ਹਨ। ਰਾਕੇਸ਼ ਟਿਕੈਤ ਆਪਣੇ ਕਿਸਾਨ ਸਾਥੀਆਂ ਨਾਲ ਸੜਕ ‘ਤੇ ਭਰੇ ਪਾਣੀ ਵਿੱਚ ਬੈਠ ਕੇ ਗੱਲ ਕਰਦੇ ਦਿਖਾਈ ਦੇ ਰਹੇ ਹਨ।

ਰਾਕੇਸ਼ ਟਿਕੈਤ ਨੇ ਗਾਜ਼ੀਪੁਰ ਸਰਹੱਦ ‘ਤੇ ਭਾਰੀ ਬਾਰਿਸ਼ ਕਾਰਨ ਮੋਰਚੇ ਵਾਲੀ ਥਾਂ ‘ਤੇ ਖੜ੍ਹੇ ਪਾਣੀ ਦਾ ਪਾਣੀ ‘ਚ ਬੈਠ ਕੇ ਹੀ ਵਿਰੋਧ ਕੀਤਾ ਹੈ। ਕਿਸਾਨਾਂ ਵੱਲੋ ਮੋਰਚੇ ਦੇ ਸਾਹਮਣੇ ਤੋਂ ਦਿੱਲੀ ਵੱਲ ਜਾਣ ਵਾਲੇ ਨਾਲੇ ਦੀ ਸਫਾਈ ਦੀ ਮੰਗ ਕੀਤੀ ਜਾਂ ਰਹੀ ਹੈ, ਪਰ ਅਜੇ ਤੱਕ ਨਾਲਾ ਨਹੀਂ ਖੋਲ੍ਹਿਆ ਗਿਆ ਹੈ। ਜ਼ਿਕਰਯੋਗ ਹੈ ਕਿ ਕਿਸਾਨਾਂ ਨੇ ਤਿੰਨੋਂ ਮੌਸਮ ਦੇਖ ਲਏ ਹਨ। ਹੁਣ ਕਿਸਾਨ ਮੌਸਮ ਤੋਂ ਡਰਨ ਵਾਲੇ ਨਹੀਂ ਹਨ। ਭਾਰੀ ਮੀਂਹ ਅਤੇ ਪਾਣੀ ਭਰਨ ਕਾਰਨ ਅੱਜ ਕਿਸਾਨਾਂ ਦੇ ਟੈਂਟ ਵੀ ਉੱਖੜ ਗਏ ਹਨ ਅਤੇ ਲੰਗਰ ਵਿੱਚ ਪਾਣੀ ਭਰਨ ਕਾਰਨ ਰਾਸ਼ਨ ਅਤੇ ਟੈਂਟਾਂ ਦਾ ਬਹੁਤ ਨੁਕਸਾਨ ਹੋਇਆ ਹੈ। ਇਹ ਮੀਂਹ ਆਪਣੇ ਨਾਲ ਮੁਸੀਬਤਾਂ ਦਾ ਪਹਾੜ ਵੀ ਲੈ ਕੇ ਆਇਆ ਹੈ। ਸ਼ਹਿਰ ਦੇ ਜ਼ਿਆਦਾਤਰ ਇਲਾਕੇ ਪਾਣੀ ਵਿੱਚ ਡੁੱਬ ਗਏ ਹਨ। ਅੰਡਰਪਾਸ- ਸੜਕਾਂ ਪਾਣੀ ਨਾਲ ਭਰੀਆਂ ਹੋਈਆਂ ਹਨ ਅਤੇ ਹੁਣ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡਾ ਵੀ ਪਾਣੀ ਨਾਲ ਭਰ ਗਿਆ ਹੈ।

Leave a Reply

Your email address will not be published. Required fields are marked *