ਕੇਂਦਰ ਸਰਕਾਰ ਨੇ ਸ਼ੁੱਕਰਵਾਰ ਨੂੰ ਇੱਕ ਵੱਡਾ ਫੈਸਲਾ ਲੈਦਿਆਂ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਮੁਹੱਈਆ ਕਰਵਾਈ ਹੈ। ਜਥੇਦਾਰ ਹਰਪ੍ਰੀਤ ਸਿੰਘ ਨੂੰ ਸੀਆਰਪੀਐਫ ਵੱਲੋਂ ਇਹ ਸੁਰੱਖਿਆ ਮੁਹੱਈਆ ਕਰਵਾਈ ਜਾਵੇਗੀ। ਇਸ ਸਬੰਧੀ ਅਧਿਕਾਰਤ ਹੁਕਮ ਜਾਰੀ ਕਰ ਦਿੱਤੇ ਗਏ ਹਨ। ਦੱਸ ਦੇਈਏ ਕਿ ਇਸ ਤੋਂ ਪਹਿਲਾ ਪੰਜਾਬ ਸਰਕਾਰ ਵੱਲੋਂ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਸੁਰੱਖਿਆ ਵਿੱਚ ਕਟੌਤੀ ਕੀਤੀ ਗਈ ਸੀ, ਉਨ੍ਹਾਂ ਦੀ ਸੁਰੱਖਿਆ ਵਿੱਚ ਛੇ ਪੁਲੀਸ ਮੁਲਾਜ਼ਮ ਤਾਇਨਾਤ ਕੀਤੇ ਗਏ ਸਨ ਜਿਨ੍ਹਾਂ ਨੂੰ ਘਟਾ ਕੇ ਤਿੰਨ ਕਰ ਦਿੱਤਾ ਗਿਆ ਸੀ। ਬਾਅਦ ਵਿੱਚ ਜਥੇਦਾਰ ਹਰਪ੍ਰੀਤ ਸਿੰਘ ਨੇ ਕਿਹਾ ਸੀ ਕਿ ਉਹ ਬਾਕੀ ਰਹਿੰਦੇ 3 ਸੁਰੱਖਿਆ ਮੁਲਾਜ਼ਮਾਂ ਨੂੰ ਵੀ ਸੂਬਾ ਸਰਕਾਰ ਨੂੰ ਵਾਪਸ ਕਰ ਦੇਣਗੇ ਕਿਉਂਕਿ ਉਹ ਸੂਬਾ ਸਰਕਾਰ ਤੋਂ ਸੁਰੱਖਿਆ ਨਹੀਂ ਚਾਹੁੰਦੇ। ਉਨ੍ਹਾਂ ਦੀ ਸੁਰੱਖਿਆ ਲਈ ਪੰਜਾਬ ਦੇ ਨੌਜਵਾਨ ਹੀ ਕਾਫੀ ਹਨ।
