ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਜੀ ਅਕਾਲ ਚਲਾਣਾ ਕਰ ਗਏ ਹਨ। ਗਿਆਨੀ ਜਗਤਾਰ ਸਿੰਘ ਜੀ ਨੇ ਆਪਣੀ ਰਿਹਾਇਸ਼ ਅੰਤਰਜਾਮੀ ਕਾਲੋਨੀ ਤਰਨਤਾਰਨ ਰੋਡ ਅੰਮ੍ਰਿਤਸਰ ਵਿਖੇ ਆਖ਼ਰੀ ਸਾਹ ਲਏ ਹਨ। ਮੀਡੀਆ ਰਿਪੋਰਟਾਂ ਅਨੁਸਾਰ ਸ਼ਾਮ 6 ਵਜੇ ਦੇ ਕਰੀਬ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ ਸੀ। ਗਿਆਨੀ ਜਗਤਾਰ ਸਿੰਘ ਜੀ ਨੇ ਸ੍ਰੀ ਹਰਮੰਦਿਰ ਸਾਹਿਬ ‘ਚ ਮੁੱਖ ਗ੍ਰੰਥੀ ਵਜੋਂ ਲੰਬਾ ਸਮਾਂ ਸੇਵਾਵਾਂ ਨਿਭਾਈਆਂ ਹਨ।
ਗਿਆਨੀ ਜਗਤਾਰ ਸਿੰਘ ਸਿਧਾਂਤਕ ਪੁਰਸ਼ ਸਨ ਜਿਨ੍ਹਾਂ ਨੇ ਸਿੱਖੀ ਦੀਆਂ ਕਦਰਾਂ ਕੀਮਤਾਂ ਨੂੰ ਦੁਨੀਆ ਵਿੱਚ ਪਹੁੰਚਾਉਣਲਈ ਹਮੇਸ਼ਾ ਸੰਜੀਦਾ ਪਹੁੰਚ ਅਪਣਾਈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਅਜਿਹੀ ਸ਼ਖ਼ਸੀਅਤ ਦਾ ਚਲਾਣਾ ਪੂਰੇ ਵਿਸ਼ਵ ਦੀਆਂ ਸੰਗਤਾਂ ਲਈ ਵੱਡਾ ਘਾਟਾ ਹੈ ਜਿਸ ਦੀ ਪੂਰਤੀ ਨਹੀਂ ਹੋ ਸਕਦੀ। ਉੱਥੇ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦੇ ਦੇਹਾਂਤ ‘ਤੇ ਟਵੀਟ ਕਰਕੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਟਵੀਟ ਕਰਦਿਆਂ ਲਿਖਿਆ ਕਿ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਜੀ ਦੇ ਅਕਾਲ ਚਲਾਣੇ ਦੀ ਖ਼ਬਰ ਬਹੁਤ ਦੁੱਖਦਾਇਕ ..ਵਾਹਿਗੁਰੂ ਗਿਆਨੀ ਜੀ ਦੀ ਰੂਹ ਨੂੰ ਸ਼ਾਂਤੀ ਬਖਸ਼ਣ।
ਸੱਚਖੰਡ ਸ੍ਰੀ ਦਰਬਾਰ ਸਾਹਿਬ ਜੀ ਦੇ ਸਾਬਕਾ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਜੀ ਦੇ ਅਕਾਲ ਚਲਾਣੇ ਦੀ ਖ਼ਬਰ ਬਹੁਤ ਦੁੱਖਦਾਇਕ ..ਵਾਹਿਗੁਰੂ ਗਿਆਨੀ ਜੀ ਦੀ ਰੂਹ ਨੂੰ ਸ਼ਾਂਤੀ ਬਖਸ਼ਣ..
— Bhagwant Mann (@BhagwantMann) August 27, 2023