ਨਿਊਜ਼ੀਲੈਂਡ ਦੇ ਵੱਖ-ਵੱਖ ਗੁਰੂਘਰਾਂ ਦੇ ਵਿੱਚ ਕਰਵਾਏ ਜਾਣ ਵਾਲੇ ਗੁਰਮਤਿ ਸਮਾਗਮਾਂ ਨੂੰ ਲੈ ਕੇ ਗਿਆਨੀ ਪਿੰਦਰਪਾਲ ਸਿੰਘ ਜੀ ਨਿਊਜ਼ੀਲੈਂਡ ਪਹੁੰਚ ਚੁੱਕੇ ਹਨ। ਏਅਰਪੋਰਟ ‘ਤੇ ਪਹੁੰਚਣ ਤੇ ਸੰਗਤ ਵੱਲੋ ਗਿਆਨੀ ਭਾਈ ਪਿੰਦਰਪਾਲ ਸਿੰਘ ਜੀ ਦਾ ਨਿੱਘਾ ਸਵਾਗਤ ਕੀਤਾ ਗਿਆ ਹੈ। ਦੱਸ ਦੇਈਏ ਕਿ ਗੁਰਦੁਆਰਾ ਕਲਗੀਧਰ ਸਾਹਿਬ ਟਾਕਾਨਿਨੀ ਵਿਖੇ ਗਿਆਨੀ ਪਿੰਦਰਪਾਲ ਸਿੰਘ ਜੀ 7 ਜੁਲਾਈ ਤੋਂ 14 ਜੁਲਾਈ ਤੱਕ ਗੁਰੂਘਰ ਵਿਖੇ ਵਿਸ਼ੇਸ਼ ਦੀਵਾਨ ਸਜਾਉਣਗੇ। ਗੁਰਦੁਆਰਾ ਕਲਗੀਧਰ ਸਾਹਿਬ ਟਾਕਾਨਿਨੀ ਵਿਖੇ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਅਤੇ ਮੀਰੀ-ਪੀਰੀ ਸਥਾਪਨਾ ਦਿਵਸ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ। ਜਾਣਕਾਰੀ ਮੁਤਾਬਿਕ 7 ਜੁਲਾਈ ਅਤੇ 14 ਜੁਲਾਈ ਦਾ ਦੀਵਾਨ ਦੁਪਹਿਰੇ 11.45 ਤੋਂ 1 ਵਜੇ ਦਾ ਹੋਏਗਾ, ਜਦਕਿ 8 ਜੁਲਾਈ ਤੋਂ 13 ਜੁਲਾਈ ਤੱਕ ਸ਼ਾਮਾਂ ਦੇ ਦੀਵਾਨ 6.45 ਤੋਂ 8 ਵਜੇ ਤੱਕ ਹੋਇਆ ਕਰਨਗੇ।
![](https://www.sadeaalaradio.co.nz/wp-content/uploads/2024/07/WhatsApp-Image-2024-07-04-at-3.02.28-PM-950x534.jpeg)