ਤਰਨਤਾਰਨ ਦੀ ਗੋਇੰਦਵਾਲ ਜੇਲ ‘ਚ ਗੈਂਗ ਵਾਰ ‘ਤੇ ਇਸਦੀ ਵੀਡੀਓ ਵਾਇਰਲ ਹੋਣ ਮਗਰੋਂ ਹੁਣ ਸਿੱਧੂ ਮੂਸੇਵਾਲਾ ਦੇ ਪਿਤਾ ਦਾ ਪ੍ਰਤੀਕਰਮ ਆਇਆ ਹੈ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਇਸ ਘਟਨਾ ਨੂੰ ਸਰਕਾਰ ਦੀ ਨਾਕਾਮੀ ਕਰਾਰ ਦਿੱਤਾ ਹੈ। ਇੰਨਾ ਹੀ ਨਹੀਂ ਸਰਕਾਰ ਨੂੰ ਸਾਫ਼ ਕਹਿ ਦਿੱਤਾ ਹੈ ਕਿ ਜੇਕਰ ਪੰਜਾਬ ਨਹੀਂ ਸੰਭਲ ਰਿਹਾ ਤਾਂ ਹੱਥ ਖੜ੍ਹੇ ਕਰ ਦਓ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਗੋਇੰਦਵਾਲ ਸਾਹਿਬ ਜੇਲ੍ਹ ਦੀ ਵੀਡੀਓ ਦੇਖੀ ਹੈ। ਬਦਮਾਸ਼ਾਂ ਦੀ ਹਿੰਮਤ ਦੇਖੋ ਇਸ ਵੀਡੀਓ ਵਿੱਚ। ਵੀਡੀਓ ‘ਚ ਇਹ ਕਤਲ ਦਿਨ-ਦਿਹਾੜੇ ਹੋਇਆ ਹੈ। ਇਸ ਤੋਂ ਬਾਅਦ ਬਦਮਾਸ਼ ਗਾਲ੍ਹਾਂ ਕੱਢ ਰਹੇ ਹਨ ਅਤੇ ਜੇਲ੍ਹ ਵਿੱਚ ਕਤਲ ਦੀ ਜ਼ਿੰਮੇਵਾਰੀ ਲੈ ਰਹੇ ਹਨ। ਉਹ ਸਰਕਾਰ ਅਤੇ ਕਾਨੂੰਨ ਨੂੰ ਟਿੱਚ ਸਮਝ ਰਹੇ ਹਨ, ਜਿਵੇਂ ਕਹਿ ਰਹੇ ਹੋਣ, ਤੁਸੀਂ ਜੋ ਕਰਨਾ ਹੈ, ਕਰੋ।
ਸਰਕਾਰ ਦੀ ਇਸ ਤੋਂ ਵੱਡੀ ਨਾਕਾਮੀ ਕੀ ਹੋ ਸਕਦੀ ਹੈ? ਜੇਕਰ ਤੁਹਾਡੇ (ਆਪ ਸਰਕਾਰ) ਦੇ ਹੱਥ ਕੁਝ ਨਹੀਂ ਹੈ, ਤਾਂ ਹੱਥ ਖੜ੍ਹੇ ਕਰੋ। ਰਾਜਪਾਲ ਸ਼ਾਸਨ ਆਪਣੇ ਆਪ ਲਾਗੂ ਹੋ ਜਾਵੇਗਾ ਜਾਂ ਕੁਝ ਹੋਰ ਹੋਵੇਗਾ। ਰਾਜ ਚਲਾਉਣ ਲਈ ਕੋਈ ਨਾ ਕੋਈ ਹੱਲ ਜ਼ਰੂਰ ਹੋਵੇਗਾ।