[gtranslate]

ਗੋਇੰਦਵਾਲ ਜੇਲ੍ਹ ਚ ਜੱਗੂ ਭਗਵਾਨਪੁਰੀਆ ਦੇ ਸਾਥੀਆਂ ਨੂੰ ਮਾਰਨ ਤੋਂ ਬਾਅਦ ਲਾਰੇਂਸ ਗੈਂਗ ਦੇ ਗੈਂਗਸਟਰਾਂ ਨੇ ਮਨਾਇਆ ਜਸ਼ਨ ਵੀਡੀਓ ਵਾਇਰਲ

goindwal sahib jail clash video

ਗੋਇੰਦਵਾਲ ਜੇਲ੍ਹ ਵਿੱਚ ਮੂਸੇਵਾਲਾ ਦੇ ਕਾਤਲਾਂ ਵਿਚਾਲੇ ਚੱਲ ਰਹੀ ਗੈਂਗ ਵਾਰ ਦੀਆਂ ਦੋ ਵੀਡੀਓਜ਼ ਸਾਹਮਣੇ ਆਈਆਂ ਹਨ। ਇਹ ਵੀਡੀਓ ਲਾਰੈਂਸ ਗੈਂਗ ਦੇ ਸਚਿਨ ਭਿਵਾਨੀ ਨੇ ਬਣਾਈਆਂ ਹਨ। ਇਸ ਵਿੱਚ ਅੰਕਿਤ ਸੇਰਸਾ ਤੋਂ ਇਲਾਵਾ ਉਸਦੇ ਹੋਰ ਸਾਥੀ ਗੈਂਗਸਟਰ ਵੀ ਨਜ਼ਰ ਆ ਰਹੇ ਹਨ। ਇਹ ਸਾਰੇ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਸਾਥੀ ਮਨਦੀਪ ਤੂਫਾਨ ਅਤੇ ਮਨਮੋਹਨ ਸਿੰਘ ਮੋਹਣਾ ਦੇ ਕਤਲ ਦਾ ਜਸ਼ਨ ਮਨਾ ਰਹੇ ਹਨ। ਦੋਵੇਂ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਜੇਲ੍ਹ ਵਿੱਚ ਮੋਬਾਈਲਾਂ ਦੀ ਵਰਤੋਂ ਨੂੰ ਲੈ ਕੇ ਪੰਜਾਬ ਸਰਕਾਰ ਵਿੱਚ ਹੜਕੰਪ ਮਚ ਗਿਆ ਹੈ। ਪੁਲਿਸ ਨੇ ਦੋਵਾਂ ਵੀਡੀਓਜ਼ ਦੀ ਜਾਂਚ ਵੀ ਸ਼ੁਰੂ ਕਰ ਦਿੱਤੀ ਹੈ।

ਵੀਡੀਓ ਵਿੱਚ ਸਚਿਨ ਭਿਵਾਨੀ ਮਨਦੀਪ ਤੂਫਾਨ ਅਤੇ ਮਨਮੋਹਨ ਮੋਹਨਾ ਦੀਆਂ ਲਾਸ਼ਾਂ ਦਿਖਾ ਰਿਹਾ ਹੈ, ਜਿਨ੍ਹਾਂ ਨੂੰ ਜੇਲ੍ਹ ਅੰਦਰ ਮਾਰਿਆ ਗਿਆ ਸੀ। ਇਸ ਦੌਰਾਨ ਜੇਲ੍ਹ ਦੇ ਸੁਰੱਖਿਆ ਮੁਲਾਜ਼ਮ ਵੀ ਨਜ਼ਰ ਆ ਰਹੇ ਹਨ। ਪਰ ਸਚਿਨ ਭਿਵਾਨੀ ਅਤੇ ਉਸ ਦੇ ਸਾਥੀ ਗੈਂਗਸਟਰ ਖੁੱਲ੍ਹੇਆਮ ਦੋਵਾਂ ਦੀਆਂ ਲਾਸ਼ਾਂ ਦਿਖਾ ਰਹੇ ਹਨ।

Likes:
0 0
Views:
212
Article Categories:
India News

Leave a Reply

Your email address will not be published. Required fields are marked *