ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮੁੱਖ ਦੋਸ਼ੀ ਗੈਂਗਸਟਰ ਗੋਲਡੀ ਬਰਾੜ ਦੀਆਂ ਮੁਸ਼ਕਿਲਾਂ ਵੱਧ ਗਈਆਂ ਹਨ। ਕੈਨੇਡੀਅਨ ਪੁਲਿਸ ਵੱਲੋਂ ਜਾਰੀ 25 ਮੋਸਟ ਵਾਂਟੇਡ ਮੁਲਜ਼ਮਾਂ ਦੀ ਸੂਚੀ ਵਿੱਚ ਗੋਲਡੀ ਬਰਾੜ ਦਾ ਨਾਂ ਵੀ ਸ਼ਾਮਿਲ ਹੋ ਗਿਆ ਹੈ। ਉਹ ਸੂਚੀ ‘ਚ 15ਵੇਂ ਨੰਬਰ ‘ਤੇ ਹੈ। ਉਸ ‘ਤੇ ਇਨਾਮ ਵੀ ਰੱਖਿਆ ਗਿਆ ਹੈ, ਜਦਕਿ ਉਸ ‘ਤੇ ਕਤਲ ਦਾ ਦੋਸ਼ ਵੀ ਲਗਾਇਆ ਗਿਆ ਹੈ। ਕੈਨੇਡਾ ਪੁਲਿਸ ਵੱਲੋਂ ਗੈਂਗਸਟਰ ਗੋਲਡੀ ਬਰਾੜ ਨੂੰ ਭਗੌੜਾ ਕਰਾਰ ਦੇ 2.50 ਲੱਖ ਡਾਲਰ ਤੱਕ ਦਾ ਇਨਾਮ ਰੱਖਿਆ ਗਿਆ ਹੈ।
ਗਾਇਕ ਸਿੱਧੂ ਮੂਸੇਵਾਲਾ ਦਾ 29 ਮਈ 2022 ਨੂੰ ਉਸ ਸਮੇਂ ਕਤਲ ਕਰ ਦਿੱਤਾ ਗਿਆ ਸੀ ਜਦੋਂ ਉਹ ਕਿਸੇ ਰਿਸ਼ਤੇਦਾਰ ਨੂੰ ਮਿਲਣ ਜਾ ਰਹੇ ਸਨ। ਇਸ ਤੋਂ ਬਾਅਦ ਗੈਂਗਸਟਰ ਗੋਲਡੀ ਬਰਾੜ ਨੇ ਫੇਸਬੁੱਕ ‘ਤੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਸੀ। ਹੁਣ ਤੱਕ ਪੁਲਿਸ ਇਸ ਮਾਮਲੇ ਵਿੱਚ 29 ਲੋਕਾਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ ਜਦਕਿ ਚਾਰ ਲੋਕਾਂ ਦੀ ਮੌਤ ਹੋ ਚੁੱਕੀ ਹੈ। ਸਿੱਧੂ ਦਾ ਪਰਿਵਾਰ ਕੁਝ ਸਮਾਂ ਪਹਿਲਾਂ ਵਿਦੇਸ਼ ਵੀ ਗਿਆ ਸੀ ਅਤੇ ਸਿੱਧੂ ਨੂੰ ਇਨਸਾਫ ਦਿਵਾਉਣ ਲਈ ਉਥੇ ਰੋਸ ਮਾਰਚ ਵੀ ਕੱਢਿਆ ਸੀ। ਇਸ ਤੋਂ ਇਲਾਵਾ ਪੰਜਾਬ ਵਿਧਾਨ ਸਭਾ ਦੇ ਬਾਹਰ ਵੀ ਧਰਨਾ ਦਿੱਤਾ ਗਿਆ ਸੀ।