[gtranslate]

ਗੈਂਗਸਟਰ ਗੋਲਡੀ ਬਰਾੜ ਦੀ DGP ਅਤੇ ਜੇਲ੍ਹ ਮੰਤਰੀ ਨੂੰ ਧਮਕੀ, ਕਿਹਾ – ‘ਸਾਡੇ ਭਰਾਵਾਂ ਨੂੰ ਤੰਗ ਨਾ ਕਰੋ ਨਹੀਂ ਤਾਂ ਮੂਸੇਵਾਲਾ ਵਾਂਗ…’

goldy brar threatens to punjab police

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਸਟਰਮਾਈਂਡ ਲਾਰੈਂਸ ਗੈਂਗ ਦੇ ਗੈਂਗਸਟਰ ਗੋਲਡੀ ਬਰਾੜ ਨੇ ਪੰਜਾਬ ਪੁਲਿਸ ਦੇ ਡੀਜੀਪੀ ਅਤੇ ਜੇਲ੍ਹ ਮੰਤਰੀ ਹਰਜੋਤ ਬੈਂਸ ਨੂੰ ਧਮਕੀ ਦਿੱਤੀ ਹੈ। ਗੋਲਡੀ ਨੇ ਕਿਹਾ ਕਿ ਸਾਡੇ ਭਰਾ ਸਾਰਜ ਸੰਧੂ, ਬੌਬੀ ਮਲਹੋਤਰਾ ਅਤੇ ਜਗਰੋਸ਼ਨ ਹੁੰਦਲ ਨੂੰ ਬਠਿੰਡਾ ਜੇਲ੍ਹ ਵਿੱਚ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਡੀਜੀਪੀ ਗੌਰਵ ਯਾਦਵ ਅਤੇ ਜੇਲ੍ਹ ਮੰਤਰੀ ਹਰਜੋਤ ਬੈਂਸ, ਜੇਲ੍ਹ ਦੇ ਡਿਪਟੀ ਸੁਪਰਡੈਂਟ ਖ਼ਿਲਾਫ਼ ਕਾਰਵਾਈ ਕਰਨ। ਜੇਕਰ ਇਸ ਨੂੰ ਨਾ ਰੋਕਿਆ ਗਿਆ ਤਾਂ ਮੂਸੇਵਾਲਾ ਕਤਲ ਵਰਗੀ ਵੱਡੀ ਵਾਰਦਾਤ ਨੂੰ ਅੰਜਾਮ ਦੇਣਾ ਪਵੇਗਾ। ਗੋਲਡੀ ਨੇ ਇਹ ਧਮਕੀ ਸੋਸ਼ਲ ਮੀਡੀਆ ਰਾਹੀਂ ਦਿੱਤੀ ਹੈ।

ਗੋਲਡੀ ਨੇ ਲਿਖਿਆ ਕਿ, ਬਠਿੰਡਾ ਜੇਲ੍ਹ ਵਿੱਚ ਡਿਪਟੀ ਇੰਦਰਜੀਤ ਕਾਹਲੋਂ ਵੱਲੋਂ ਬੌਬੀ ਮਲਹੋਤਰਾ, ਸਾਰਜ ਸੰਧੂ ਅਤੇ ਜਗਰੋਸ਼ਨ ਹੁੰਦਲ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਹ ਸਾਡੇ ਭਰਾਵਾਂ ਤੋਂ ਪੈਸੇ ਮੰਗਦਾ ਹੈ। ਉਹ ਬਿਨਾਂ ਕਾਰਨ ਉਨ੍ਹਾਂ ਨੂੰ ਕੁੱਟਦਾ ਹੈ। ਮੈਂ ਪੰਜਾਬ ਸਰਕਾਰ ਅਤੇ ਜੇਲ੍ਹ ਮੰਤਰੀ ਹਰਜੋਤ ਬੈਂਸ ਤੋਂ ਮੰਗ ਕਰਦਾ ਹਾਂ ਕਿ ਸਾਡੇ ਭਰਾਵਾਂ ਦੀ ਜੇਲ੍ਹ ਨੂੰ ਬਦਲਿਆ ਜਾਵੇ। ਡਿਪਟੀ ਕਾਹਲੋਂ ਵਿਰੁੱਧ ਕਾਰਵਾਈ ਕੀਤੀ ਜਾਵੇ। ਜੇਕਰ ਸਾਡੇ ਭਰਾਵਾਂ ਦਾ ਕੋਈ ਨੁਕਸਾਨ ਹੁੰਦਾ ਹੈ ਤਾਂ ਇਸ ਦੀ ਜ਼ਿੰਮੇਵਾਰੀ ਜੇਲ੍ਹ ਪੁਲਿਸ ਦੀ ਹੋਵੇਗੀ। ਪੁਲਿਸ ਸਾਨੂੰ ਦੁਬਾਰਾ ਕੋਈ ਵੱਡਾ ਅਪਰਾਧ ਕਰਨ ਲਈ ਮਜਬੂਰ ਨਾ ਕਰੇ। ਡੀਜੀਪੀ ਗੌਰਵ ਯਾਦਵ ਅਤੇ ਜੇਲ੍ਹ ਮੰਤਰੀ ਹਰਜੋਤ ਬੈਂਸ ਆਪਣੀ ਡਿਊਟੀ ਨਿਭਾਉਣ। ਜੇਕਰ ਵਿੱਕੀ ਮਿੱਡੂਖੇੜਾ ਅਤੇ ਸੰਦੀਪ ਨੰਗਲ ਅੰਬੀਆ ਨੂੰ ਪਹਿਲਾਂ ਹੀ ਇਨਸਾਫ ਮਿਲ ਗਿਆ ਹੁੰਦਾ ਤਾਂ ਅਸੀਂ ਸਿੱਧੂ ਮੂਸੇਵਾਲਾ ਨੂੰ ਨਾ ਮਾਰਦੇ।

ਮੁੱਕਦੀ ਗੱਲ ਇਹ ਹੈ ਕਿ ਜੋ ਵੀ ਸਾਡੇ ਵਿਰੋਧੀ ਪੋਸਟਾਂ ਪਾ ਰਿਹਾ ਹੈ ਕਿ ਅਸੀਂ ਬਦਲਾ ਲਵਾਂਗੇ। ਉਹ ਪਹਿਲਾਂ ਆਪਣੀ ਜਾਨ ਬਚਾ ਲੈਣ, ਬਾਕੀ ਬਾਅਦ ਵਿੱਚ ਦੇਖੀ ਜਾਉ। ਗੋਲਡੀ ਨੇ ਹੇਠਾਂ ਜੱਗੂ ਭਗਵਾਨਪੁਰੀਆ ਗਰੁੱਪ ਅਤੇ ਲਾਰੈਂਸ ਗਰੁੱਪ ਦਾ ਨਾਂ ਲਿਖਿਆ ਹੈ।

Likes:
0 0
Views:
272
Article Categories:
India News

Leave a Reply

Your email address will not be published. Required fields are marked *