ਆਸਟ੍ਰੇਲੀਆ ਅਤੇ ਨਿਊਜ਼ੀਲੈਂਡ ‘ਚ ਵੱਸਦੇ ਭਾਰਤੀ ਅਤੇ ਪੰਜਾਬੀ ਭਾਈਚਾਰੇ ਦੇ ਲਈ ਇੱਕ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ। ਦਰਅਸਲ ਭਾਰਤ ਜਾਣ ਵਾਲੇ ਯਾਤਰੀਆਂ ਦੀ ਖੱਜਲ-ਖੁਆਰੀ ਘਟਣ ਜਾ ਰਹੀ ਹੈ। ਰਿਪੋਰਟਾਂ ਅਨੁਸਾਰ ਮਲੇਸ਼ੀਆ ਏਅਰਲਾਈਨਜ਼ ਨੇ ਅਮ੍ਰਿਤਸਰ ਤੇ ਕੁਆਲਾਲੁਂਪੁਰ ਵਿਚਕਾਰ ਰੋਜ਼ਾਨਾ ਦੀਆਂ ਉਡਾਣਾ ਸ਼ੁਰੂ ਕਰਨ ਦਾ ਫੈਸਲਾ ਲਿਆ ਹੈ ਇੱਥੇ ਨਿਊਜ਼ੀਲੈਂਡ ਤੇ ਆਸਟ੍ਰੇਲੀਆ ਵਾਸੀਆਂ ਲਈ ਰਾਹਤ ਵਾਲੀ ਖ਼ਬਰ ਇਹ ਹੈ ਕਿ ਮਲੇਸ਼ੀਆ ਏਅਰਲਾਈਨ ਵੱਲੋਂ ਅਮ੍ਰਿਤਸਰ ਤੋਂ ਨਿਊਜੀਲੈਂਡ ਤੇ ਆਸਟ੍ਰੇਲੀਆ ਲਈ ਵੀ ਵਧੇਰੇ ਉਡਾਣਾ ਦੀ ਸ਼ੁਰੂਆਤ ਕੀਤੀ ਜਾਵੇਗੀ। ਮੌਜੂਦਾ ਸਮੇਂ ‘ਚ ਅਮ੍ਰਿਤਸਰ ਤੋਂ ਲੰਡਨ, ਬਰਮਿੰਘਮ, ਮਿਲਾਨ, ਰੋਮ, ਦੁਬਈ, ਸ਼ਾਰਜਹਾ, ਦੋਹਾ, ਸਿੰਘਾਪੁਰ, ਕੁਆਲਾਲੁਂਪੁਰ ਲਈ ਉਡਾਣਾ ਚੱਲਦੀਆਂ ਹਨ। ਰਿਪੋਰਟਾਂ ਮੁਤਾਬਿਕ ਨਵੀਆਂ ਉਡਾਣਾਂ ਅਗਸਤ ਤੋਂ ਸ਼ੁਰੂ ਹੋਣਗੀਆਂ।
