ਜੇਕਰ ਤੁਸੀਂ ਪੰਜਾਬ ਦੀ ਸਰਕਾਰੀ ਬੱਸ ਰਾਹੀਂ ਸਫਰ ਕਰਦੇ ਹੋ ਤਾਂ ਇਹ ਖ਼ਬਰ ਤੁਹਾਡੇ ਲਈ ਅਹਿਮ ਹੈ। ਪੰਜਾਬ ਭਰ ਵਿੱਚ 14,15 ਅਤੇ 16 ਅਗਸਤ ਨੂੰ ਪਨਬਸ ਅਤੇ ਪੀ ਆਰ ਟੀ ਸੀ ਦੇ ਕੱਚੇ ਮੁਲਾਜ਼ਮਾਂ ਵਲੋਂ ਹੜਤਾਲ ਦਾ ਐਲਾਨ ਕੀਤਾ ਗਿਆ ਹੈ। ਯਾਨੀ ਕਿ ਪੰਜਾਬ ‘ਚ ਸਰਕਾਰੀ ਬੱਸਾਂ ਤਿੰਨ ਦਿਨ ਬੰਦ ਰਹਿਣਗੀਆਂ। ਪਨਬੱਸ ਅਤੇ ਪੀਆਰਟੀਸੀ ਮੁਲਾਜ਼ਮਾਂ ਨੇ ਇਹ ਐਲਾਨ ਕੀਤਾ ਹੈ। ਮੁਲਾਜ਼ਮ ਜਥੇਬੰਦੀ ਨੇ ਪੂਰੇ ਪੰਜਾਬ ‘ਚ ਹੜਤਾਲ ਦਾ ਐਲਾਨ ਕੀਤਾ ਹੈ। ਇਸ ਮੁਤਾਬਕ ਪੰਜਾਬ ਦੇ 27 ਡਿੱਪੂ ਦੀਆਂ ਬੱਸਾਂ ਬੰਦ ਰਹਿਣਗੀਆਂ। ਇਸ ਦੌਰਾਨ 7000 ਦੇ ਕਰੀਬ ਮੁਲਾਜ਼ਮ ਹੜਤਾਲ ‘ਤੇ ਰਹਿਣੇ ਅਤੇ 2800 ਬੱਸਾਂ ਬੰਦ ਰਹਿਣਗੀਆਂ।
